CM ਬੋਲੇ- ਧਾਰਮਿਕ ਏਕਤਾ ਜ਼ਰੂਰੀ
ਕਪੂਰਥਲਾ, ਨਵੰਬਰ 2020 - (ਜਸਮੇਲ ਗਾਲਿਬ / ਮਨਜਿੰਦਰ ਗਿੱਲ )-
ਕੈਪਟਨ ਅਮਰਿੰਦਰ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਨਤਮਸਤਕ ਹੋਏ ਤੇ ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ। ਸ੍ਰੀ ਬੇਰ ਸਾਹਿਬ 'ਚ ਸਵੇਰ ਤੋਂ ਹੀ ਸ਼ਰਧਾਲੂ ਭਾਰੀ ਗਿਣਤੀ 'ਚ ਉਮੜ ਰਹੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਬੇਰ ਸਾਹਿਬ ਪਹੁੰਚੇ ਤੇ ਦਰਸ਼ਨ ਕਰ ਨਤਮਸਤਕ ਹੋਏ। ਇਸ ਮੌਕੇ 'ਤੇ ਉਨ੍ਹਾਂ ਕਿਹਾ, 'ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਸਾਰੀਆਂ ਕੌਮਾਂ ਨੂੰ ਇਕੱਠਾ ਕਰਨ ਦੀ ਲੋੜ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਤੇ ਕੌਮ ਨੂੰ ਵਧਾਈ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੇ ਸਰਬਤ ਦੇ ਭਲੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਨਾਲ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਦੀ ਪਤਨੀ ਸੰਸਦ ਮੈਂਬਰ ਪਰਨੀਤ ਕੌਰ ਵੀ ਸੀ। ਇਸ ਮੌਕੇ 'ਤੇ ਗੁਰੂ ਵੱਲ਼ੋਂ ਬੇਰ ਸਾਹਿਬ 'ਚ ਦਰਬਾਰ ਸਾਹਿਬ ਨੂੰ ਬੇਹੱਦ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਬਾਬਾ ਡੇਰਾ ਨਾਨਕ ਸਾਹਿਬ ਰਵਾਨਾ ਹੋਏ। ਉੱਥੇ ਉਹ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸੰਪੂਰਣਤਾ ਦਿਵਸ ਦੇ ਮੌਕੇ ਮਨਾਏ ਜਾ ਰਹੇ ਸੂਬਾ ਪੱਧਰੀ ਸਮਾਗਮ 'ਚ ਸ਼ਾਮਲ ਹੋ ਰਹੇ ਹਨ।