You are here

ਕੇਂਦਰ ਦੀ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਚੇਅਰਮੈਨ ਢਿੱਲੋਂ

ਦਿੱਲੀ, ਦਸੰਬਰ  2020 ( ਬਲਵੀਰ ਸਿੰਘ ਬਾਠ)  ਦਿੱਲੀ ਦੇ ਕੁੰਡਲੀ ਬਾਰਡਰ ਤੇ ਕਿਸਾਨਾਂ ਨਾਲ ਸ਼ਾਂਤਮਈ ਧਰਨੇ ਵਿੱਚ ਹਾਜ਼ਰੀ ਦੇ ਰਹੈ ਸਾਬਕਾ ਬਲਾਕ ਸੰਮਤੀ ਚੇਅਰਮੈਨ  ਮੋਗਾ ਬੰਨ੍ਹ ਤੇ ਸਟੇਟ ਐਵਾਰਡੀ ਰਣਧੀਰ ਸਿੰਘ ਢਿਲੋਂ ਨੇ ਜਨਸ਼ਕਤੀ ਨਿਊਜ਼ ਨਾਲ ਵਾਰਤਾਲਾਪ ਕਰਦੇ ਹੋਏ  ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ  ਇਸ ਵਾਰ ਤਾਂ ਇਹ ਸਲੂਕ ਏਨਾ ਮਾੜਾ ਕੀਤਾ ਕਿ ਕਿਸਾਨਾਂ ਨੂੰ ਸੜਕਾਂ ਤੇ ਆਉਣ ਲਈ ਮਜਬੂਰ ਹੋਣਾ ਪਿਆ  ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸੈਂਟਰ ਸਰਕਾਰਾਂ ਨੇ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ  ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ  ਅੱਜ ਪੰਜਾਬ ਦਾ ਬੱਚਾ ਬੱਚਾ ਕਿਸਾਨਾਂ ਦੇ ਹੱਕ ਚ ਖੜ੍ਹਨ ਲਈ ਤਿਆਰ ਹੈ  ਉਨ੍ਹਾਂ ਸੈਂਟਰ ਦੀ ਭਾਜਪਾ ਸਰਕਾਰ ਨੂੰ ਸ਼ਾਂਤਮਈ ਢੰਗ ਨਾਲ ਬੇਨਤੀ ਕਰਦੇ ਹੋਏ ਕਿਹਾ ਕਿ ਜਲਦੀ ਤੋਂ ਜਲਦੀ ਇਹ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ ਕਿਉਂਕਿ ਲੋਕਾਂ ਦੀ ਆਵਾਜ਼ ਬਣੇ ਇਸ ਸ਼ਾਂਤਮਈ ਧਰਨੇ ਵਿਚ ਸਿੱਟੇ ਵੱਡੇ ਨਿਕਲਣ ਦੇ ਆਸਾਰ ਹਨ  ਕਿਸਾਨ ਬਿੱਲ ਰੱਦ ਕਰਵਾਏ ਬਿਨਾਂ ਵਾਪਸ ਨਹੀਂ ਮੋੜਨਗੇ ਪੰਜਾਬ ਨੂੰ  ਇਸ ਸਮੇਂ ਉਨ੍ਹਾਂ ਨਾਲ ਪਿੰਡ ਚੂਹੜਚੱਕ ਤੋਂ ਨੌਜਵਾਨ ਬੀਰ ਬਜ਼ੁਰਗ ਆਦਿ ਹਾਜ਼ਰ ਸਨ