ਅਜੀਤਵਾਲ , ਦਸੰਬਰ 2020 (ਬਲਬੀਰ ਸਿੰਘ ਬਾਠ)
ਮੋਗੇ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲੇ ਦੇ ਪੈਂਦੇ ਪਿੰਡ ਪੁਰਾਣੇ ਵਾਲਾ ਦੇ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵੱਲੋਂ ਦੋ ਲੱਖ ਚਹੱਤਰ ਹਜ਼ਾਰ ਦੀ ਗਰਾਂਟ ਦੇ ਕੇ ਪਿੰਡ ਨੂੰ ਬਹੁਤ ਵੱਡਾ ਮਾਣ ਬਖਸ਼ਿਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਬੀਬੀ ਚਰਨਜੀਤ ਕੌਰ ਨੇ ਜਨ ਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਸਿਰਫ ਕਾਂਗਰਸ ਸਰਕਾਰ ਦੀ ਹੀ ਦੇਣ ਹੈ ਪਿੰਡ ਪੁਰਾਣੇ ਵਾਲਾ ਦੇ ਵਿਕਾਸ ਕਾਰਜਾਂ ਲਈ ਬੀਬੀ ਭਾਗੀਕੇ ਵੱਲੋਂ ਦਿੱਤੇ ਗਏ ਦੋ ਲੱਖ ਚਹੱਤਰ ਹਜ਼ਾਰ ਦੀ ਗਰਾਂਟ ਦੇ ਚੈੱਕ ਨੇ ਅੱਜ ਪੰਚਾਇਤ ਅਤੇ ਪਿੰਡ ਦਾ ਮਾਣ ਵਧਾਇਆ ਹੈ ਜਿਸ ਨਾਲ ਅਸੀਂ ਪਿੰਡ ਦੇ ਵਿਕਾਸ ਕਾਰਜ ਨੇਪਰੇ ਚਾੜ੍ਹਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਪੁਰਾਣੇ ਵਾਲਾ ਨਵੇਂ ਨਮੂਨੇ ਦਾ ਪਿੰਡ ਬਣਾਉਣ ਲਈ ਯਤਨਸ਼ੀਲ ਰਹਾਂਗੇ ਅਤੇ ਬਿਨਾਂ ਪੱਖਪਾਤ ਤੇ ਭੇਦਭਾਵ ਤੋਂ ਪਿੰਡ ਦੇ ਵਿਕਾਸ ਕਾਰਜ ਇਮਾਨਦਾਰੀ ਨਾਲ ਕੀਤੇ ਜਾਣਗੇ ਉਨ੍ਹਾਂ ਇੱਕ ਵਾਰ ਫੇਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਇਸ ਸਮੇਂ ਉਨ੍ਹਾਂ ਨਾਲ ਜਗਰੂਪ ਸਿੰਘ ਕਮਲਦੀਪ ਸਿੰਘ ਪਰਮਜੀਤ ਕੌਰ ਤੋਂ ਇਲਾਵਾ ਪੰਚਾਇਤ ਮੈਂਬਰ ਹਾਜ਼ਰ ਸਨ