You are here

ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਮੁਹਿੰਮ ਜਾਰੀ - ਜ਼ਿਲ੍ਹਾ ਚੋਣ ਅਫ਼ਸਰ

'ਮਜ਼ਬੂਤ ਲੋਕਤੰਤਰ ਸਭ ਦੀ ਭਾਗੀਦਾਰੀ''

ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in 'ਤੇ ਜਾ ਕੇ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 01-01-2021 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਮਿਤੀ 16-11-2020 ਤੋਂ 15-12-2020 ਤੱਕ ਵੋਟਾਂ ਬਣਾਉਣ ਲਈ ਮੁਹਿੰਮ ਜਾਰੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਬੂਥ ਲੈਵਲ ਅਫਸਰਾਂ(ਬੀ.ਐਲ.ਓ.) ਵੱਲੋਂ ਆਪਣੇ-ਆਪਣੇ ਪੋਲਿੰਗ ਬੂਥ 'ਤੇ ਮਿਤੀ 21-11-2020(ਸ਼ਨੀਵਾਰ), 22-11-2020(ਐਤਵਾਰ) ਨੂੰ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਅਤੇ ਹੁਣ ਮਿਤੀ 05-12-2020(ਸ਼ਨੀਵਾਰ), 06-12-2020 (ਐਤਵਾਰ) ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।ਵਧੀਕ ਡਿਪਟੀ ਕਮਿਸ਼ਨਰ(ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਵੱਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਆਟੋ ਰਿਕਸ਼ਾ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹਿ ਸਕੇ।ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਬੈਠੇ ਹੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੈਬਸਾਈਟ www.nvsp.in 'ਤੇ ਜਾਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ, ਅਜਿਹਾ ਕਰਨ ਵਿੱਚ ਜੇਕਰ ਉਨ੍ਹਾਂ ਨੂੰ ਦਿੱਕਤ ਆਉਂਦੀ ਹੈ ਤਾਂ ਉਹ ਟੋਲ ਫਰੀ ਨੰਬਰ 1950 'ਤੇ ਵੀ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।