You are here

ਹਰਜਿੰਦਰ ਸਿੰਘ ਧਾਲੀਵਾਲ ਗਹਿਲ,ਚਰਨਜੀਤ ਸਿੰਘ ਧਾਲੀਵਾਲ ਕਨੇਡਾ ਵਿਖੇ ਮੋਦੀ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਦੇ ਹੋਏ।

ਮਹਿਲ ਕਲਾਂ /ਬਰਨਾਲਾ- ਦਸੰਬਰ 2020 (ਗੁਰਸੇਵਕ ਸਿੰਘ ਸੋਹੀ)- ਸੈਂਟਰ ਦੀ ਮੋਦੀ ਸਰਕਾਰ ਨੇ ਜੋ ਕਾਲੇ ਕਾਨੂੰਨ ਪਾਸ ਕੀਤੇ ਨੇ ਉਨ੍ਹਾਂ ਦੇ ਵਿਰੋਧ ਵਿੱਚ ਕੈਨੇਡਾ ਦੀ ਧਰਤੀ ਤੇ ਪੰਜਾਬੀਆਂ ਵੱਲੋਂ ਕੈਨੇਡਾ ਦੀਆਂ ਸੜਕਾਂ ਤੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਛੋਟੇ ਭਰਾ ਅਤੇ ਵੱਡੇ ਭਰਾ ਵਾਂਗ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਾਂ ਅਤੇ ਭਾਰਤ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਦੇ ਹਾਂ। ਸੰਪਰਕ ਕਰਨ ਤੇ ਹਰਜਿੰਦਰ ਸਿੰਘ ਅਤੇ ਚਰਨਜੀਤ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਜਥੇਬੰਦੀਆਂ ਦਾ ਹਰ ਵਰਗ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਠੰਢੀਆਂ ਰਾਤਾਂ ਵਿੱਚ ਸਾਡੇ ਬਜ਼ੁਰਗ, ਮਾਤਾ, ਭੈਣਾਂ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਜਿਹੜੇ ਸਾਡੇ ਭਰਾ ਬਾਹਰ ਬੈਠੇ ਦੇਸ਼ਾਂ ਪ੍ਰਦੇਸ਼ਾਂ ਤੋਂ ਕਿਸਾਨਾਂ ਦੀ ਮੱਦਦ ਕਰਦੇ ਹਨ ਉਨ੍ਹਾਂ ਦਾ ਤਹਿ ਦਿਲੋਂ ਕਰਦੇ ਹਾਂ ਅਤੇ ਪੰਜਾਬ ਦੇ ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ। ਕੇਂਦਰ ਸਰਕਾਰ ਦੀ ਅੜੀਅਲ ਵਿਰੁੱਧ ਡਟੇ ਹੋਏ ਹਨ ਕੋਈ ਵੀ ਤਾਕਤ ਕਿਸਾਨਾਂ ਨੂੰ ਆਪਣੇ ਹੱਕ ਲੈਣ ਤੋਂ ਝੁਕਾਅ ਨਹੀਂ ਸਕਦੀ।ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨ ਬੇਖ਼ੌਫ਼ ਹੋ ਕੇ ਬੜੇ ਜੋਸ਼ ਜਜ਼ਬੇ ਤੇ ਚੜ੍ਹਦੀ ਕਲਾ ਵਿੱਚ ਰਹਿ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ। ਇਸ ਮੌਕੇ ਚਰਨਜੀਤ ਅਤੇ ਹਰਜਿੰਦਰ ਦੇ ਸਾਥੀਆਂ ਵੱਲੋਂ ਕੈਨੇਡਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸਪੋਰਟਸ ਕਲੱਬਾਂ ਅਤੇ ਕੰਪਨੀਆਂ ਵੱਲੋਂ ਰੋਡ ਸ਼ੋਅ ਨੂੰ ਕਾਮਯਾਬ ਕਰਨ ਲਈ ਵੱਡਾ ਯੋਗਦਾਨ ਪਾਇਆ।