You are here

ਮੋਦੀ ਸਰਕਾਰ ਆਪਣੇ ਭਗਤਾਂ ਨੂੰ 10 ਦਿਨ ਹੀ ਠੰਢ ਵਿੱਚ ਰੱਖ ਕੇ ਦੇਖੇ ਸੰਘਰਸ਼ ਕੀ ਹੁੰਦਾ।ਜਗਰੂਪ,ਜਗਜੀਤ

ਅੰਨਦਾਤੇ ਨੂੰ ਸੜਕਾਂ ਤੇ ਰੋਲਣਾ ਬਹੁਤ ਪਛਤਾਉਣਾ ਪਵੇਗਾ ਨਰਿੰਦਰ ਮੋਦੀ ਨੂੰ   
 
ਮਹਿਲ ਕਲਾਂ/ਬਰਨਾਲਾ-ਦਸੰਬਰ- (ਗੁਰਸੇਵਕ ਸਿੰਘ ਸੋਹੀ)-ਸੈਂਟਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਭਾਰਤੀ ਕਿਸਾਨਾਂ ਵੱਲੋਂ ਵਾਪਸ ਕਰਨ ਦੇ ਲਈ ਸੂਬੇ ਦੀਆਂ ਜਥੇਬੰਦੀਆਂ ਵੱਲੋਂ ਲਗਾਤਾਰ ਮਹੀਨਿਆਂ ਤੋਂ ਰੇਲਵੇ ਸਟੇਸ਼ਨ,ਵੱਡੇ-ਵੱਡੇ ਮੌਲ ਅਤੇ ਰਿਲਾਇੰਸ ਦੇ ਪਟਰੌਲ ਪੰਪਾਂ ਤੇ ਦਿਨ ਰਾਤ ਕਿਸਾਨਾਂ ਅਤੇ ਔਰਤਾਂ ਵਲੋਂ ਜ਼ੋਰਦਾਰ ਅਤੇ ਤਿੱਖਾ ਸਘੰਰਸ ਕੀਤਾ ਜਾ ਰਿਹਾ ਹੈ।ਪ੍ਰੈੱਸ ਮਿਲਣੀ ਦੌਰਾਨ ਕੱਬਡੀ ਖੇਡ ਪ੍ਰਮੋਟਰ ਜਗਰੂਪ ਸਿੰਘ ਬਿੱਟੂ ਗਹਿਲ ਜਗਜੀਤ ਸਿੰਘ  ਨੰਬਰਦਾਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਦੀ ਤਾਕਤ ਬਣਨ ਦੇ ਲਈ ਸੂਬੇ ਦੇ ਹਰ ਵਰਗ ਨੂੰ ਆਪਣੇ ਕੰਮਾਂਕਾਰਾਂ ਤੋਂ ਗੁਰੇਜ਼ ਕਰਕੇ   ਜਾਤ-ਪਾਤ,ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ  ਅੰਦੋਲਨ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ  ਦਿੱਲੀ ਵਿਖੇ ‍ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢ ਕੇ ਆਰ-ਪਾਰ ਦੀ ਲੜੀ ਜਾ ਰਹੀ ਲੜਾਈ ਦੇ ਵਿੱਚ ਕਾਫ਼ਲੇ ਬੰਨ੍ਹ ਕੇ ਦਿੱਲੀ ਲਈ ਕੂਚ ਕਰਨ ਦੀ ਅਪੀਲ ਕੀਤੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ। ਇਸ ਲਈ ਕਾਲੇ ਕਾਨੂੰਨ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ।