You are here

ਪੰਜਾਬ ਦੀਆ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੇ ਹਿੱਕ ਚ ਗੋਡਾ ਦੇਕੇ ਆਪਣੇ ਹੱਕ ਲੈ ਲੈਣਗੀਆਂ।ਹਰਜਿੰਦਰ ਆਸਟ੍ਰੇਲੀਆ  

ਕਿਸਾਨਾਂ ਦੇ ਸਘੰਰਸ਼ ਨੂੰ ਅਣਦੇਖਾ ਨਾ ਕਰੇ ਮੋਦੀ  

ਮਹਿਲ ਕਲਾਂ /ਬਰਨਾਲਾ -ਦਸੰਬਰ- (ਗੁਰਸੇਵਕ ਸਿੰਘ ਸੋਹੀ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਮਾਰੂ 3 ਆਰਡੀਨੈਂਸ ਪਾਸ ਕੀਤੇ ਗਏ ਹਨ। ਉਨ੍ਹਾਂ ਨੂੰ ਵਾਪਸ ਕਰਨ ਦੇ ਲਈ ਅਤੇ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਵਿੱਚ ਲਗਾਤਾਰ ਮਹੀਨਿਆਂ ਤੋਂ ਜ਼ੋਰਦਾਰ ਅਤੇ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਰੇਲਵੇ ਸਟੇਸ਼ਨ, ਵੱਡੇ ਮੌਲ ਅਤੇ ਪਟਰੌਲ ਪੰਪਾਂ ਤੇ ਦਿਨ-ਰਾਤ ਕਿਸਾਨਾਂ ਅਤੇ ਔਰਤਾਂ ਵਲੋਂ ਠੰਢ ਦੀਆਂ ਸੰਘਣੀਆਂ ਰਾਤਾਂ ਵਿੱਚ ਬਗੈਰ ਕਿਸੇ ਡਰ ਭੈਅ ਤੋਂ ਆਪਣੇ ਗੁਰੂਆਂ ਦਾ ਆਸਰਾ ਲੈ ਕੇ ਬੈਠੇ ਹਨ । ਪ੍ਰੈੱਸ ਨਾਲ ਸੰਪਰਕ ਕਰਨ ਤੇ ਹਰਜਿੰਦਰ ਸਿੰਘ ਹੈਪੀ ਆਸਟ੍ਰੇਲੀਆ ਗਹਿਲ ਨੇ ਕਿਹਾ ਹੈ ਕਿ ਪੂਰੇ ਪੰਜਾਬ ਦੇ ਹਰ ਵਰਗ ਨੂੰ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿਸਾਨ ਵਿਰੋਧੀ ਇਸ ਜੰਗ ਵਿੱਚ ਫਿਰ ਹੀ ਜਿੱਤ ਪ੍ਰਾਪਤ ਹੋਵੇਗੀ। ਪੰਜਾਬ ਸਾਡੇ ਗੁਰੂਆਂ ਪੀਰਾਂ ਯੋਧਿਆਂ ਅਤੇ ਗੁਰੂ ਨਾਨਕ ਦੇਵ ਦੀ ਧਰਤੀ ਹੈ।  ਇਤਿਹਾਸ ਗਵਾਹ ਹੈ ਸਮੇਂ-ਸਮੇਂ ਸਿਰ ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਚੱਲਣਾਂ ਜਾਣਦੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਬਣਾਏ ਹਨ। ਇਸ ਲਈ 3 ਕਾਨੂੰਨ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮ,ਐਸ,ਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋ ਜਾਣਗੇ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਹੈਪੀ ਆਸਟ੍ਰੇਲੀਆ ਨੇ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਪਣੇ ਕੰਮਾਂ ਕਾਰਾਂ ਤੋਂ ਗੁਰੇਜ਼ ਕਰਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣਾ ਚਾਹੀਦਾ ਹੈ।