ਲੁਧਿਆਣਾ , ਦਸੰਬਰ 2020 (ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)
ਪੂਰੇ ਜ਼ਿਲ੍ਹੇ ਭਰ ਤੋਂ ਕਿਸਾਨ ਮਜ਼ਦੂਰ ਅਤੇ ਆਮ ਲੋਕਾਂ ਨੇ ਇਕੱਠੇ ਹੋ ਕੇ ਕਿਸਾਨ ਮਾਰੂ ਆਰਡੀਨੈਂਸਾਂ ਦੇ ਵਿਰੋਧ ਵਿਚ ਡੀ ਸੀ ਦਫ਼ਤਰ ਲੁਧਿਆਣਾ ਵਿਖੇ ਧਰਨਾ ਲਾਇਆ ।ਅੱਜ ਦੇ ਇਕੱਠ ਦੀ ਲੋਕਾਂ ਦੀ ਗਿਣਤੀ ਦੱਸ ਰਹੀ ਸੀ ਸਮੁੱਚਾ ਪੰਜਾਬ ਅੱਜ ਕਿਸਾਨੀ ਮੁੱਦੇ ਨੂੰ ਲੈ ਕੇ ਇਕਜੁੱਟ ਹੈ ।ਉਸ ਸਮੇਂ ਹਲਕਾ ਜਗਰਾਉਂ ਤੋਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਮੁੱਖ ਪ੍ਰਬੰਧਕ ਕਮਲਜੀਤ ਖੰਨਾ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਲੋਕਾਂ ਨੂੰ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਲੈ ਕੇ ਦਿੱਲੀ ਵਿਖੇ ਲਗਾਏ ਜਾ ਰਹੇ ਧਰਨੇ ਅਤੇ ਸੰਘਰਸ਼ ਦੀ ਜਾਣਕਾਰੀ ਦਿੱਤੀ ਗਈ ।