ਜਗਰਾਉ ਮਈ (ਰਛਪਾਲ ਸਿੰਘ ਸ਼ੇਰਪੁਰੀ ) ਸਿੱਖਿਆ ਦੇ ਨਾਲ ਨਾਲ ਵਿਿਦਆਰਥੀਆਂ ਨੂੰ ਸਹਿ-ਪਾਠ-ਕ੍ਰਮ ਦੀਆਂ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਸ਼ਿਰਕਤ ਕਰਨੀ ਚਾਹੀਦੀ ਹੈ। ਇਹਨਾਂ ਗਤੀਵਿਧਆਂ ਵਿੱਚ ਹਿੱਸਾ ਲੈਣ ਨਾਲ ਜਿਥੇ ਬੱਚਿਆਂ ਦੇ ਬੌਧਿਕ ਵਿਕਾਸ ਨੂੰ ਬਲ ਮਿਲਦਾ ਹੈ ਉਥੇ ਉਹਨਾਂ ਦਾ ਆਤਮ ਵਿਸ਼ਵਾਸ ਵੀ ਪ੍ਰਬਲ ਹੰੁਦਾ ਹੈ। ਜੋ ਬੱਚੇ ਦੇ ਸਰਵਪੱਖੀ ਵਿਕਾਸ ਲਈ ਸੋਨੇ ਸੁਹਾਗੇ ਦਾ ਕੰਮ ਕਰਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਹਰਗੋਬਿੰਦ ਪਬਲਿਕ ਸੀ.ਸੈ ਸਕੂਲ, ਸਿਧਵਾਂ ਖੁਰਦ ਦੇ ਪ੍ਰਿੰਸੀਪਲ ਸ਼੍ਰੀ ਪਵਨ ਸੂਦ ਨੇ ਸਕੂਲ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਣ ਮੁਕਾਬਲਿਆਂ ਦੌਰਾਨ ਕੀਤਾ।ਇਹ ਮੁਕਾਬਲੇ ਕੈਂਪਸ ਦੇ ਆਡੀਟੋਰੀਅਮ ਗੁਰੂ ਨਾਨਕ ਭਵਨ ਵਿਖੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿਧਵਾਂ ਖੁਰਦ ਦੇ ਪ੍ਰਧਾਨ ਸ.ਸੁਰਜੀਤ ਸਿੰਘ ਸਿੱਧੂ ਅਤੇ ਮਾਣਯੋਗ ਟਰੱਸਟ ਮੈਂਬਰ ਸ. ਕ੍ਰਿਪਾਲ ਸਿੰਘ ਭੱਠਲ ਨੇ ਵਿਸ਼ੇਸ਼ ਤੌਰ ਹਾਜ਼ਰੀ ਭਰ ਕੇ ਵਿਿਦਆਰਥੀਆਂ ਦਾ ਉਤਸ਼ਾਹ ਵਧਾਇਆ ।ਇਹਨਾਂ ਮੁਕਾਬਲਿਆ ਦੇ ਸੰਦਰਭ ਵਿੱਚ ਪ੍ਰੈਸ ਨੂੰ ਵਿਸਤ੍ਰਿਤ ਜਾਣਕਾਰੀ ਦਿੰਦਿਆ ਸ਼੍ਰੀ ਪਵਨ ਸੂਦ ਨੇ ਕਿਹਾ ਕਿ ਵਿਿਦਆਰਥੀਆਂ ਅੰਦਰ ਮੌਖਿਕ ਸੰਚਾਰ ਹੁਨਰ ਨੂੰ ਵਧਾਵਾ ਦੇਣ ਦੇ ਮਕਸਦ ਨਾਲ ਕਰਵਾਏ ਇਹਨਾਂ ਮੁਕਾਬਲਿਆਂ ਵਿੱਚ ਕੁਲ 53 ਵਿਿਦਆਰਥੀਆਂ ਨੇ ਹਿੱਸਾ ਲਿਆ। ਇਹ ਮੁਕਾਬਲੇ ਤਿੰਨ ਸ਼੍ਰੇਣੀਆਂ ਵਿੱਚ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੇ ਆਪਣੀ ਭਾਸ਼ਣ ਕਲਾ ਦਾ ਬਾਖੂਬੀ ਮੁਜਾਹਰਾ ਕਰਦੇ ਹੋਏ ਹਾਜ਼ਰੀਨਾਂ ਦੇ ਦਿਲਾਂ ਤੇ ਡੂੰਘੀ ਛਾਪ ਛੱਡੀ। ਭਾਸ਼ਣ ਮੁਕਾਬਲੇ ੰਿੲੰਨੇ ਫਸਵੇਂ ਸਨ ਕਿ ਮੁਕਾਬਲਿਆਂ ਦੀ ਜਜਮੈਂਟ ਕਰ ਰਹੀਆਂ ਸਖਸੀਅਤਾਂ ਲਈ ਵੀ ਵਿਜੇਤਾ ਬੱਚਿਆਂ ਦੀ ਚੋਣ ਕਰਨਾ ਬੇਹੱਦ ਮੁਸ਼ਕਲ ਭਰਿਆ ਕੰੰਮ ਸੀ।ਹਾਲ ਵਿੱਚ ਵੱਜ ਰਹੀਆਂ ਤਾੜੀਆਂ ਇਸ ਗੱਲ ਦਾ ਮੂੰਹ ਬੋਲਦਾ ਸਬੂਤ ਸਨ।ਇਸ ਮੌਕੇ ਬੋਲਦਿਆਂ ਸ਼੍ਰੀ ਕਿਰਪਾਲ ਸਿੰਘ ਭੱਠਲ ਨੇ ਇਹਨਾਂ ਮੁਕਾਬਲਿਆਂ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਸ਼੍ਰੀ ਪਵਨ ਸੂਦ ਦੀ ਇਸ ਉਦਮ ਵਾਸਤੇ ਭਰਭੂਰ ਸ਼ਲ਼ਾਘਾ ਕੀਤੀ। ਉਹਨਾਂ ਬੱਚਿਆਂ ਨੂੰ ਸੰਬੋਧਿਤ ਹੁੰਦੇ ਕਿਹਾ ਕਿ ਜਿਥੇ ਕਿਤਾਬੀ ਗਿਆਨ ਜਰੂਰੀ ਹੈ ਉਥੇ ਸਕੂਲ ਵਲੋਂ ਕਰਵਾਏ ਜਾਂਦੇ ਅਜਿਹੇ ਮੁਕਾਬਲੇ ਵੀ ਉਹਨਾਂ ਦੀ ਸਖਸ਼ੀਅਤ ਨੂੰ ਨਿਖਾਰਨ ਵਿੱਚ ਸਹਾਈ ਹੁੰਦੇ ਹਨ।ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਸ਼੍ਰੀ ਭੱਠਲ ਦੁਆਰਾ ਆਪਣੇ ਕਰ-ਕਮਲਾਂ ਦੁਆਰਾ ਕੀਤੀ ਗਈ । ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਟੇਜ ਤੇ ਸਿਧਵਾਂ ਵਿਿਦਅੱਕ ਸੰਸਥਾਵਾਂ ਦੀਆਂ ਸਾਰੀਆਂ ਸੰਸਥਾਵਾਂ ਦੇ ਪ੍ਰਿੰਸੀਪਲ ਸਹਿਬਾਨ ਵੀ ਵਿਸ਼ੇਸ਼ ਤੌਰ ਤੇ ਹਾਜਰ ਰਹਿ ਕੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।ਇਸ ਸਮਾਗਮ ਦੇ ਅੰਤ ਵਿੱਚ ਪ੍ਰਿੰਸ਼ੀਪਲ ਪਵਨ ਸੂਦ ਨੇ ਭਾਸਣ ਮੁਕਾਬਲਿਆਂ ਵਿੱਚ ਪਹੰੁਚੀਆਂ ਸਾਰੀਆਂ ਸਖਸ਼ੀਅਤਾਂ, ਮੁਕਾਬਲਿਆਂ ਦੇ ਇੰਚਾਰਜਾਂ ਸ਼੍ਰੀਮਤੀ ਹਰਦੀਪ ਕੌਰ ਅਤੇ ਸ਼੍ਰੀਮਤੀ ਸਿਮਰਪ੍ਰੀਤ ਕੌਰ ਘਈ , ਜੇਤੂ ਅਤੇ ਸਾਰੇ ਹਿੱਸਾ ਲੈਣ ਵਾਲੇ ਵਿਿਦਆਰਥੀਆਂ ਦੀ ਇਹਨਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਭਰਭੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁਕਾਬਲਿਆਂ ਦਾ ਮੁੱਖ ਮੰਤਵ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਬਾਹਰ ਕੱਢਣਾ ਸੀ। ਉਹਨਾਂ ਵਾਅਦਾ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਰਹਿਣਗੇ।