ਅਸਾਮ, ਦਸੰਬਰ 2020 -( ਬਲਵੀਰ ਸਿੰਘ ਬਾਠ )- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਧੁਬੜੀ ਸਾਹਿਬ ਆਸਾਮ ਵਿਖੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਸਬੰਧੀ ਸਾਰੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਜੀਤ ਸਿੰਘ ਮੋਹਣੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਸਨ ਜਿਨ੍ਹਾਂ ਦੇ ਅੱਜ ਭੋਗ ਪੈਣ ਉਪਰੰਤ ਅਰਦਾਸ ਬੇਨਤੀ ਕੀਤੀ ਗਈ ਅਤੇ ਹੁਕਮਨਾਮੇ ਸਾਹਿਬ ਸੰਗਤਾਂ ਨੂੰ ਸਰਵਣ ਕਰਵਾਏ ਗਏ ਇਸ ਤੋਂ ਇਲਾਵਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਉਨ੍ਹਾਂ ਕਿਹਾ ਕਿ ਧੂਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪੂਜਣ ਯੋਗ ਧਰਤੀ ਹੈ ਇੱਥੇ ਗੁਰੂ ਸਾਹਿਬ ਜੀ ਦੇ ਚਰਨਾਂ ਚ ਅਰਦਾਸ ਬੇਨਤੀ ਕਰਕੇ ਸੰਗਤਾਂ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ ਇੱਥੇ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਧੂਬੜੀ ਸਾਹਿਬ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸ਼ਨਾਂ ਲਈ ਇੱਕ ਵਾਰ ਜ਼ਰੂਰ ਪਹੁੰਚਣੀਆਂ ਚਾਹੀਦੀਆਂ ਹਨ ਤਾਂ ਜੋ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਣ ਉਨ੍ਹਾਂ ਦੱਸਿਆ ਕਿ ਅੱਜ ਗੁਰੂ ਦੀਆਂ ਸੰਗਤਾਂ ਲਈ ਜਲੇਬੀਆਂ ਆਦਿ ਭੰਡਾਰਾਂ ਦੇ ਲੰਗਰ ਵੀ ਵਰਤਾਏ ਗਏ ਇਸ ਸਮੇਂ ਹਾਜ਼ਰ ਸਨ ਬਾਬਾ ਪਿਆਰਾ ਸਿੰਘ ਗੁਰਿੰਦਰ ਸਿੰਘ ਪ੍ਰਭਜਿੰਦਰ ਸਿੰਘ ਮਾਨ ਮਾਸਾ ਸਿੰਘ ਸਤਵੰਤ ਸਿੰਘ ਸੋਨੂੰ ਪਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ