You are here

ਕਿਸਾਨ ਦਾ ਸਾਥ ਦੇਣ ਵਾਲੇ ਆੜ੍ਹਤੀਆਂ ਅਤੇ ਕਾਰੋਬਾਰੀਆਂ ਦੇ ਦਫ਼ਤਰਾਂ ਤੇ ਘਰਾਂ 'ਚ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਚੰਡੀਗੜ੍ਹ, ਦਸੰਬਰ  2020  -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   

ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਬਣਾ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਮੋਰਚਿਆਂ 'ਚ ਜਿੱਥੇ ਪੰਜਾਬ ਤੋਂ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋ ਰਹੇ ਹਨ, ਉੱਥੇ ਹੀ ਕਿਸਾਨੀ ਕਿੱਤੇ ਨਾਲ ਸਬੰਧਿਤ ਅਤੇ ਕਿਸਾਨ ਘੋਲ ਨਾਲ ਹਮਦਰਦ ਰੱਖਣ ਵਾਲੇ ਬਹੁਤ ਸਾਰੇ ਲੋਕ ਤਰ੍ਹਾਂ-ਤਰ੍ਹਾਂ ਨਾਲ ਕਿਸਾਨਾਂ ਘੋਲ ਦੀ ਮਦਦ ਕਰ ਰਹੇ ਹਨ। ਇਸੇ ਨੂੰ ਲੈ ਕੇ ਅੱਜ ਇਨਕਮ ਟੈਕਸ ਵਿਭਾਗ ਵਲੋਂ ਆੜ੍ਹਤੀਆਂ ਅਤੇ ਕਾਰੋਬਾਰੀਆਂ ਦੇ ਦਫ਼ਤਰਾਂ ਅਤੇ ਘਰਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਜਿੱਥੇ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਟਾਲਾ ਵੱਟਿਆ ਹੋਇਆ ਹੈ , ਉੱਥੇ ਇਨ੍ਹਾਂ ਕਾਨੂੰਨਾਂ ਨੂੰ ਸਹੀ ਠਹਿਰਾਉਣ ਲਈ ਪ੍ਰਚਾਰ ਵੀ ਚਲਾ ਰਹੀ ਹੈ।