ਹਠੂਰ,ਦਸੰਬਰ 2020 (ਕੌਸ਼ਲ ਮੱਲ੍ਹਾ)-ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲ੍ਹਾ ਦੀ ਸਮੂਹ ਪ੍ਰਬੰਧਕੀ ਕਮੇਟੀ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਸਲਾਨਾ ਨਗਰ ਕੀਰਤਨ ਸਜਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੁੰਦਰ ਫੁੱਲਾ ਨਾਲ ਸਜਾਇਆ ਹੋਇਆ ਸੀ।ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਇਸ ਮੌਕੇ ਸਕੂਲੀ ਬੱਚੇ ਆਪਣੇ ਹੱਥਾ ਵਿਚ ਪੀਲੀਆ ਝੰਡੀਆ ਫੜ੍ਹ ਕੇ ਨਗਰ ਕੀਰਤਨ ਦਾ ਸਵਾਗਤ ਕਰ ਰਹੇ ਸਨ ਅਤੇ ਨਗਰ ਕੀਰਤਨ ਵਾਲੀ ਪਾਲਕੀ ਅੱਗੇ ਫੌਜੀ ਬੈਂਡ ਅਤੇ ਨਹਿੰਗ ਸਿੰਘਾ ਦੀ ਗੱਤਕਾ ਪਾਰਟੀ ਆਪਣੀ ਕਲਾ ਦੇ ਜੌਹਰ ਦਿਖਾ ਰਹੇ ਸਨ।ਇਸ ਮੌਕੇ ਭਾਈ ਜਗਦੀਸ਼ ਸਿੰਘ ਤਿਹਾੜਾ ਵਾਲਿਆ ਦੇ ਢਾਡੀ ਜੱਥੇ, ਭਾਈ ਇਕਬਾਲ ਸਿੰਘ ਲੋਪੋ ਵਾਲੇ ਅਤੇ ਚਰਨ ਸਿੰਘ ਮੱਲ੍ਹਾ ਦੇ ਕੀਰਤਨੀ ਜੱਥਿਆ ਨੇ ਸਹੀਦ ਬਾਬਾ ਜੀਵਨ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਰਸਤਿਆ ਤੋ ਹੁੰਦਾ ਹੋਇਆ ਵਾਪਸ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲ੍ਹਾ ਵਿਖੇ ਪੁੱਜਾ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕੀ ਕਮੇਟੀ ਵੱਲੋ ਪੰਜਾ ਪਿਆਰਿਆ,ਢਾਡੀ ਜੱਥੇ,ਕੀਰਤਨੀ ਜੱਥੇ ਅਤੇ ਸੇਵਾਦਾਰਾ ਨੂੰ ਸਿਰਪਾਓ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।ਅੰਤ ਵਿਚ ਭਾਈ ਅਮਰਜੀਤ ਸਿੰਘ ਖਾਲਸਾ ਨੇ ਸਮੂਹ ਗੁਰਸੰਗਤਾ ਦਾ ਧੰਨਵਾਦ ਕੀਤਾ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਨਿਭਾਈ।ਇਸ ਮੌਕੇ ਪ੍ਰਧਾਨ ਬਲਵੀਰ ਸਿੰਘ,ਠੇਕੇਦਾਰ ਅਮਰਜੀਤ ਸਿੰਘ,ਸੈਕਟਰੀ ਬਿੱਕਰ ਸਿੰਘ,ਗੁਰਮੇਲ ਸਿੰਘ ਸੰਧੂ,ਭਾਈ ਅਮਰਜੀਤ ਸਿੰਘ ਖਾਲਸਾ,ਇੰਦਰਜੀਤ ਸਿੰਘ ਲੱਖਾ,ਨਿਰਮਲ ਸਿੰਘ ਮਹੋਲੀ,ਮੱਖਣਦੀਪ ਸਿੰਘ ਤਿਹਾੜਾ,ਪ੍ਰਧਾਨ ਗੁਰਮੇਲ ਸਿੰਘ,ਪ੍ਰਧਾਨ ਗੁਰਦੇਵ ਸਿੰਘ ਮੱਲ੍ਹਾ,ਸਰਪੰਚ ਹਰਬੰਸ ਸਿੰਘ ਢਿੱਲੋ,ਰਾਜਿੰਦਰ ਸਿੰਘ,ਰਾਮ ਸਿੰਘ ਸਰਾਂ,ਕੁਲਦੀਪ ਸਿੰਘ,ਜੰਗ ਸਿੰਘ,ਜਗਰਾਜ ਸਿੰਘ ਰਾਜਾ,ਹਰਦੀਪ ਸਿੰਘ,ਇਕਬਾਲ ਸਿੰਘ,ਸਵਰਨ ਸਿੰਘ,ਸਮੂਹ ਗ੍ਰਾਮ ਪੰਚਾਇਤ ਮੱਲ੍ਹਾ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾ ਹਾਜ਼ਰ ਸਨ।