ਕਾਲੇ ਕਾਨੂੰਨ ਵਾਪਸ ਕਰਕੇ ਹੀ ਦਮ ਲੈਣਗੇ ਕਿਸਾਨ
ਮਹਿਲ ਕਲਾਂ/ਬਰਨਾਲਾ-ਦਸੰਬਰ 2020 -(ਗੁਰਸੇਵਕ ਸਿੰਘ ਸੋਹੀ)-
ਕਿਸਾਨੀ ਸੰਘਰਸ਼ ਵਿਚ ਨਰਿੰਦਰ ਮੋਦੀ ਦੀ ਸਰਕਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਕਿਸਾਨਾਂ ਦਾ ਸੰਘਰਸ਼ ਉਨ੍ਹਾਂ ਸਮਾਂ ਵਧਦਾ ਹੀ ਜਾਵੇਗਾ। ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਹਲਕਾ ਮਹਿਲ ਕਲਾ ਦੇ ਸੇਵਾਦਾਰ ਗੁਰਮੇਲ ਸਿੰਘ ਮੌੜ ਨੇ ਕਿਹਾ ਹੈ ਕਿ ਸੈਂਟਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਬੈੱਲ ਪਾਸ ਕੀਤੇ ਹਨ। ਇਨ੍ਹਾਂ ਫ਼ੈਸਲਿਆਂ ਖਿਲਾਫ਼ ਪੰਜਾਬ ਦਾ ਹਰ ਵਰਗ ਆਪਣੀ ਜਾਨ ਦੀ ਬਾਜ਼ੀ ਲਾਉਣ ਦੇ ਲਈ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕੀ ਜਦੋਂ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਬਿਜਲੀ ਸੋਧ ਬਿੱਲ 2020 ਲਾਗੂ ਕੀਤੇ ਹਨ।ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਗਿਆ।ਸੈਂਟਰ ਸਰਕਾਰ ਨੇ ਇਸ ਸੰਘਰਸ਼ ਨੂੰ ਅਣਗੌਲਿਆ ਕਰ ਦਿੱਤਾ। ਉਸ ਤੋਂ ਬਾਅਦ ਹੁਣ ਤਕ ਲੱਖਾਂ ਦੀ ਗਿਣਤੀ ਚ ਕਿਸਾਨ ਮਰਦ ਔਰਤਾਂ ਦੇ ਕਾਫ਼ਲਿਆਂ ਨੇ ਦਿੱਲੀ ਨੂੰ ਚਾਰੇ ਪਾਸਿਓਂ ਘੇਰਿਆ ਹੋਇਆ ਹੈ।ਹੱਡ ਚੀਰਵੀਂ ਠੰਢ ਅਤੇ ਖ਼ਰਾਬ ਮੌਸਮ ਦੇ ਕਾਰਨ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਜੇਕਰ ਦੇਖਿਆ ਜਾਵੇ ਤਾਂ ਕਿਸਾਨੀ ਸੰਘਰਸ਼ ਅੱਗੇ ਮੋਦੀ ਸਰਕਾਰ ਇੱਕਦਮ ਫੇਲ੍ਹ ਹੋ ਚੁੱਕੀ ਹੈ।ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਦਾ ਹਰ ਵਰਗ ਜਾਤ-ਪਾਤ ਭਰਮ ਭੁਲੇਖੇ ਅਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਅੱਜ ਦਿੱਲੀ ਵਿਖੇ ਕਿਸਾਨੀ ਦੇ ਝੰਡੇ ਗੱਡੀ ਬੈਠਾ ।