ਮਹਿਲ ਕਲਾਂ/ਬਰਨਾਲਾ-ਦਸੰਬਰ 20200 (ਗੁਰਸੇਵਕ ਸਿੰਘ ਸੋਹੀ)-
ਪਿੰਡ ਦੀਵਾਨੇ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ- ਧੰਨ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਢਾਡੀ ਇੰਟਰਨੈਸ਼ਨਲ ਜਸਵੰਤ ਸਿੰਘ ਦੀਵਾਨਾ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਰਾਗੀ ਭਾਈ ਗੁਰਵਿੰਦਰ ਸਿੰਘ ਦੀਵਾਨਾ ਵੱਲੋ ਆਪਣੇ ਸਾਥੀਆਂ ਸਮੇਤ ਸੇਵਾ ਨਿਭਾਈ ਗਈ। ਢੋਲ ਵਾਜਿਆਂ ਵੱਲੋਂ ਵੱਖ-ਵੱਖ ਜੌਹਰ ਦਿਖਾਏ ਗਏ। ਨਗਰ ਕੀਰਤਨ ਦਾ ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਪੜਾਵਾਂ ਤੇ ਲੰਗਰ ਲਾਏ ਗਏ ਅਤੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਨੌਜਵਾਨਾਂ ਵੱਲੋਂ ਨਗਰ ਕੀਰਤਨ ਅੱਗੇ-ਅੱਗੇ ਸਫ਼ਾਈ ਕਰ ਕੇ ਕਲੀ ਪਾਈ ਗਈ ਅਤੇ ਸੰਗਤਾਂ ਉੱਤੇ ਇਤਰ (ਪਰਫਿਊਮ) ਦੀ ਵਰਖਾ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸਰਪੰਚ ਜਸਵੰਤ ਸਿੰਘ ਦੀਵਾਨਾ ਨੇ ਕਿਹਾ ਕਿ ਸਾਨੂੰ ਕਰਮ ਕਾਂਡਾ ਨੂੰ ਛੱਡ ਕੇ ਸਿੱਖ ਕੌਮ ਦਾ ਫ਼ਰਜ਼ ਬਣਦਾ ਹੈ ਕਿ ਸਾਡੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ਤੇ ਚੱਲਣਾ ਚਾਹੀਦਾ ਅਤੇ ਵੱਡੀ ਗਿਣਤੀ ਵਿੱਚ ਸਿੰਘ ਸਜ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਇਸ ਮੌਕੇ ਬਾਬਾ ਜੰਗ ਸਿੰਘ ਦੀਵਾਨਾ ਨੇ ਸੇਵਾਦਾਰਾਂ ਦੇ ਗਲਾਂ ਵਿੱਚ ਸਿਰੋਪੇ ਪਾ ਕੇ ਸਨਮਾਨਤ ਕੀਤਾ ਅਤੇ ਮਜੂਦਾ ਸਰਪੰਚ ਰਣਧੀਰ ਸਿੰਘ ਦੀਵਾਨਾ ਨੇ ਸੇਵਾਦਾਰਾਂ ਅਤੇ ਸੰਗਤਾਂ ਗੁਰੂ ਮੁਰਿਆਦਾ ਵਿੱਚ ਰਹਿਣ ਦੀ ਬੇਨਤੀ ਕੀਤਾ। ਸੇਵਾਦਾਰਾਂ ਵਿਚ ਬੇਅੰਤ ਸਿੰਘ, ਮੁਨਸ਼ੀ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ, ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਾਰਾ ਦਿਨ ਸੇਵਾ ਕੀਤੀ ਗਈ।