You are here

ਹੱਡ ਚੀਰਵੀਂ ਠੰਢ ਦੇ ਵਿੱਚ ਕਿਸਾਨਾਂ ਨੂੰ ਰੋਲਣਾ ਮੋਦੀ ਨੂੰ ਬਹੁਤ ਪਛਤਾਉਣਾ ਪਵੇਗਾ- ਗਗਨ ਸਰਾਂ           

 ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ  

ਮਹਿਲ ਕਲਾਂ /ਬਰਨਾਲਾ -ਦਸੰਬਰ 2020-  (ਗੁਰਸੇਵਕ ਸਿੰਘ ਸੋਹੀ)-

ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅਤੇ ਹਰ ਵਰਗ ਦੇ ਵੱਲੋਂ ਲਗਾਤਾਰ 81 ਦਿਨਾਂ ਤੋਂ ਤਿੱਖਾ ਅਤੇ ਜ਼ੋਰਦਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਹੱਡ ਚੀਰਵੀਂ ਠੰਢ ਦੇ ਵਿੱਚ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਅਖੀਰ ਦੇ ਵਿੱਚ   ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹਿਲ ਕਲਾਂ ਦੁਕਾਨ ਯੂਨੀਅਨ ਦੇ ਪ੍ਰਧਾਨ ਗਗਨ ਸਰਾਂ ਨੇ ਕਿਹਾ ਕਿ ਕਿਸਾਨ ਵਿਰੋਧੀ 3 ਕਾਲੇ ਕਾਨੂੰਨ ਪਾਸ ਕਰਕੇ ਮੋਦੀ   ਸਰਕਾਰ ਆਪਣਾ ਹੋਸ਼ ਗੁਆ ਬੈਠੀ ਹੈ ਅਤੇ ਇਹ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿਖੇ ਪੰਜਾਬ ਤੋਂ ਲੱਖਾਂ ਕਿਸਾਨ ਟਰੈਕਟਰ ਟਰਾਲੀਆਂ ਲੈਕੇ ਪੱਕਾ ਮੋਰਚਾ ਲਾਈ ਬੈਠੇ ਹਨ।  ਕੁਰਬਾਨੀਆਂ ਦੇਣ ਵਾਲੀ ਕੌਮ ਪਾਣੀ ਦੀਆਂ ਬੁਛਾੜਾਂ, ਤੋਪਾਂ ,ਗੋਲਿਆਂ ਤੋਂ ਨਹੀਂ ਡਰਦੇ ਅਤੇ ਠੰਢੇ ਬੁਰਜ ਨੂੰ ਯਾਦ ਕਰਦਿਆਂ ਨਾ ਹੀ ਕੋਈ ਠੰਡ ਦੀ ਪ੍ਰਵਾਹ ਕਰਦੇ ਹਨ। ਦਿੱਲੀ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕਰੋ ਜਾ ਮਰੋ ਦੇ ਤਹਿਤ ਦਿਨ-ਰਾਤ ਸੜਕਾਂ ਤੇ ਤਿੱਖਾ ਅਤੇ ਜੋਰਦਾਰ ਸਘੰਰਸ਼ ਕੀਤਾ ਜਾ ਰਿਹਾ ਹੈ। ਇਸ ਸਘੰਰਸ਼ ਨੂੰ ਦੇਸਾਂ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਹੁੰਗਾਰਾ ਮਿਲਿਆ।ਪਰ ਸੈਂਟਰ ਦੀ ਮੋਦੀ ਸਰਕਾਰ ਇਸ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਸੈਂਟਰ ਵਿਚ ਪਾਸ ਕੀਤੇ ਹੋਏ ਬਿੱਲਾਂ ਨੂੰ ਵਾਪਸ ਲੈਣ ਦੇ ਲਈ ਕੁੰਭਕਰਨੀ ਨੀਂਦ 'ਚ ਸੁੱਤੀ ਪਈ ਹੈ ਇਸ ਨੂੰ ਜਗਾਉਣ ਦੇ ਲਈ ਸਾਡੀਆਂ ਜੱਥੇਬੰਦੀਆਂ ਕਿਸਾਨਾਂ ਅਤੇ ਔਰਤਾਂ ਵਲੋਂ ਸੰਘਰਸ ਕੀਤਾ ਜਾ ਰਿਹਾ ਹੈ।ਅਖੀਰ ਦੇ ਵਿੱਚ ਗਗਨ ਸਰਾਂ ਨੇ ਕਿਹਾ ਇਤਿਹਾਸ ਗਵਾਹ ਹੈ ਜਦੋਂ ਵੀ ਕੋਈ ਪੰਜਾਬ ਤੇ ਮੁਸੀਬਤ ਆਉਂਦੀ ਹੈ ਤਾਂ ਇੱਕਜੁਟਤਾ ਦਾ ਸਬੂਤ ਸਾਹਮਣੇ ਆਉਂਦਾ ਹੈ। ਪਹਿਲਾਂ ਵੀ ਅਨੇਕਾਂ ਤੱਤੀਆਂ ਹਵਾਵਾਂ ਵਗੀਆਂ ਹਨ । ਪੰਜਾਬ ਵਾਸੀਆਂ ਵੱਲੋਂ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਤੇ ਸ਼ਾਂਤਮਈ ਧਰਨੇ ਲਾਏ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ ।ਇਸ ਲਈ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ।