ਦਿੱਲੀ/ ਅਜੀਤਵਾਲ,ਦਸੰਬਰ 2020 ( ਬਲਬੀਰ ਸਿੰਘ ਬਾਠ)
ਕੇਂਦਰ ਦੀ ਭਾਜਪਾ ਸਰਕਾਰ ਨੇ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਮਜ਼ਦੂਰਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੱਤਪਾਲ ਸਿੰਘ ਢੁੱਡੀਕੇ ਨੇ ਜਨ ਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਕੇਂਦਰ ਦੀਆਂ ਸਰਕਾਰਾਂ ਨੇ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਹੈ ਜਿਸ ਨੂੰ ਮੇਰੇ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਦਿੱਲੀ ਸ਼ਾਂਤਮਈ ਢੰਗ ਨਾਲ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਅਤੇ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਖੇਤੀ ਆਰਡੀਨੈਂਸ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵੇਗਾ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕੇ ਆਉ ਸਾਰੇ ਰਲ ਮਿਲ ਕੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣੀਏ ਅਤੇ ਆਪਣਾ ਬਣਦਾ ਯੋਗਦਾਨ ਪਾਈਏ