ਦਿੱਲੀ, ਦਸੰਬਰ 2020 ( ਬਲਵੀਰ ਸਿੰਘ ਬਾਠ)
ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਪਾਸ ਕਰ ਕੇ ਜੋ ਕਾਲੇ ਕਾਨੂੰਨ ਲਾਗੂ ਕੀਤੇ ਹਨ ਇਹ ਕਾਲੇ ਬਿੱਲ ਕਿਸਾਨਾਂ ਅਤੇ ਮਜ਼ਦੂਰਾਂ ਲਈ ਘਾਤਕ ਨੇ ਦਿਨਾਂ ਨੂੰ ਪੰਜਾਬ ਤੇ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਹੀ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਕਿਸਾਨੀ ਸੰਘਰਸ਼ ਵਿੱਢਿਆ ਹੋਇਆ ਹੈ ਜਿੰਨਾ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਓਨਾ ਚਿਰ ਇਹ ਸੰਘਰਸ਼ ਆਪਣੀਆਂ ਬਰੂਹਾਂ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਮੋਹਣੀ ਨੇ ਅੱਜ ਆਪਣੇ ਕਾਫਲੇ ਨਾਲ ਜੰਗੀ ਪਰ ਹੋਟਲ ਤੋਂ ਦਿੱਲੀ ਦਿੱਲੀ ਵੱਲ ਕੂਚ ਕਰਦਿਆਂ ਜਨ ਸਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬ ਦੀ ਸਿੱਖਿਆ ਅਤੇ ਪ੍ਰਮਾਣ ਸੀ ਕਿ ਜ਼ੁਲਮ ਕਰਨਾ ਵੀ ਪਾਪ ਤੇ ਜ਼ੁਲਮ ਸਹਿਣਾ ਵੀ ਪਾਪ ਸਾਡੇ ਕਿਸਾਨ ਭਰਾ ਤਾਂ ਅੱਜ ਤਕ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨੇ ਪਰ ਜੇ ਆਪਣੀ ਆਈ ਤੇ ਆ ਗਏ ਤਾਂ ਫਿਰ ਵਕਤ ਪਾ ਦਿਆਂਗੇ ਜ਼ਾਲਮ ਸਰਕਾਰਾਂ ਨੂੰ ਉਨ੍ਹਾਂ ਤਿੱਖੇ ਸ਼ਬਦਾਂ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੂੰ ਤਾੜਨਾ ਕੀਤੀ ਪ੍ਰਧਾਨ ਮੋਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ ਹਾਲੇ ਵੀ ਟੈਮ ਹੈ ਸਹੀ ਸਮੇਂ ਤੇ ਇਹ ਬਿੱਲ ਰੱਦ ਕਰਕੇ ਕਿਸਾਨਾਂ ਦਾ ਬਣਦਾ ਮਾਣ ਸਨਮਾਨ ਦੇ ਦਿੱਤਾ ਜਾਵੇ ਕਿਉਂਕਿ ਏਨੀ ਠੰਢ ਦੇ ਬਾਵਜੂਦ ਵੀ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਕਿਸਾਨੀ ਸੰਘਰਸ਼ ਵਿਚ ਡਟੇ ਹੋਏ ਹਨ