ਜਗਰਾਓਂ /ਸਿੱਧਵਾਂ ਬੇਟ, ਦਸੰਬਰ 2020 - (ਜਸਮੇਲ ਗਾਲਿਬ / ਮਨਜਿੰਦਰ ਗਿੱਲ )-
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲ ਖਿਲਾਫ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਕਿਸਾਨਾਂ ਵੱਲੋਂ ਕਿ ਹੁਣ ਪੱਧਰ ਤੇ ਪਹੁੰਚ ਚੁੱਕਾ ਹੈ ਅਤੇ ਵਿਸ਼ਵ ਭਰ ਤੋਂ ਪੰਜਾਬੀਆਂ ਦਾ ਸਾਥ ਕਿਸਾਨਾਂ ਨੂੰ ਮਿਲ ਰਿਹਾ ਹੈ ਕੇਂਦਰ ਸਰਕਾਰ ਜੋ ਇਕ ਤਾਨਾਸ਼ਾਹੀ ਦਾ ਕੰਮ ਕਰ ਰਹੀ ਹੈ ਉਸ ਨੂੰ ਕਿਸਾਨਾਂ ਦੇ ਇਸ ਰੋਹ ਅੱਗੇ ਝੁੱਕਣਾ ਹੀ ਪਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਰਨਲ ਸੈਕਟਰੀ ਕਾਂਗਰਸ ਲੁਧਿਆਣਾ ਅਤੇ ਪਿੰਡ ਗਾਲਿਬ ਰਣ ਸਿੰਘ ਸਰਪੰਚ ਜਗਦੀਸ਼ ਚੰਦ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਇਹ ਕਾਲੇ ਲੂਣ ਕਿਸਾਨਾ ਨੂੰ ਬਰਬਾਦੀ ਵੱਲ ਲੈ ਕੇ ਜਾਣਗੇ ਜੋ ਕਿ ਅਸੀਂ ਹਰਗਿਸ ਬਰਦਾਸ਼ਿਤ ਨਹੀਂ ਕਰਾਂਗੇ ।ਉਨ੍ਹਾਂ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਕਿਸਾਨਾਂ ਦੇ ਹੱਕ ਵਿੱਚ ਡਟੇ ਹੋਏ ਹਨ।ਇਸ ਸਮੇਂ ਸਰਪੰਚ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਵਤੀਰਾ ਛੱਡ ਕੇ ਕਾਲੇ ਕਾਨੂੰਨ ਨੂੰ ਰੱਦ ਕਰੇ। ਅਤੇ ਭਾਜਪਾ ਆਗੂ ਬੇਤੁਕੀ ਬਿਆਨਬਾਜ਼ੀ ਕਰਕੇ ਇਸ ਅੰਦੋਲਨ ਨੂੰ ਕਮਜ਼ੋਰ ਕਰਨ ਤੋ ਗੁਰੇਜ ਕਰਨ।