You are here

ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਵੱਲੋਂ ਤੀਸਰੀ ਵਾਰ ਟਿਕਰੀ, ਕੁੰਡਲੀ ਅਤੇ ਸਿੰਘੂ ਬਾਰਡਰ ਤੇ ਫਰੀ ਡਾਕਟਰੀ ਸੇਵਾਵਾਂ ਨਿਰੰਤਰ ਜਾਰੀ

ਮਹਿਲ ਕਲਾਂ/ਬਰਨਾਲਾ-ਦਸੰਬਰ 2020 -(ਗੁਰਸੇਵਕ ਸਿੰਘ ਸੋਹੀ)-

ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਫੈਡਰੇਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਦੇ ਡਾਕਟਰ ਸਾਹਿਬਾਨ ਹਰੇਕ ਜ਼ਿਲ੍ਹੇ ਵਿੱਚੋਂ ਦਿੱਲੀ ਕਿਸਾਨੀ ਸੰਘਰਸ਼ ਵਿੱਚ ਹਰੇਕ ਬਾਰਡਰ ਤੇ ਦਿਨ ਰਾਤ ਮੈਡੀਕਲ ਸੇਵਾਵਾਂ ਦੇ ਰਹੇ ਹਨ।

ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਚੋਂ ਹੁਣ ਤੱਕ ਬਲਾਕ ਮਹਿਲਕਲਾਂ ਲਗਾਤਾਰ ਤਿੰਨ ਵਾਰੀ ,ਤਿੰਨ ਟੀਮਾਂ ਨਾਲ ਆਪਣੀਆਂ ਫਰੀ ਡਾਕਟਰੀ ਸੇਵਾਵਾਂ ਨਿਭਾ ਚੁੱਕਿਆ ਹੈ

ਪਹਿਲੀ ਡਾਕਟਰੀ ਟੀਮ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਦੀ ਅਗਵਾਈ ਹੇਠ ਜਿਸ ਵਿਚ ਡਾ ਸੁਖਵਿੰਦਰ ਸਿੰਘ ਠੁੱਲੀਵਾਲ, ਡਾ ਸੁਰਜੀਤ ਸਿੰਘ ਛਾਪਾ, ਡਾ ਪਰਮਿੰਦਰ ਸਿੰਘ ਨਿਹਾਲੂਵਾਲ ,ਡਾ ਸੁਖਵਿੰਦਰ ਸਿੰਘ ਬਾਪਲਾ ਅਤੇ ਡਾ ਸੁਰਿੰਦਰਪਾਲ ਸਿੰਘ ਲੋਹਗੜ ਆਪਣੀ ਟੀਮ ਨਾਲ ਸੇਵਾ ਨਿਭਾਅ ਚੁੱਕੇ ਹਨ । ਦੂਸਰੀ ਟੀਮ ਵਿੱਚ ਬਲਾਕ ਪ੍ਰਧਾਨ ਡਾ ਜਗਜੀਤ ਸਿੰਘ ਦੀ ਅਗਵਾਈ ਹੇਠ ਡਾਕਟਰੀ ਟੀਮ ਵੱਲੋਂ ਫਰੀ ਮੈਡੀਕਲ ਕੈਂਪਾਂ ਵਿਚ ਸੇਵਾ ਨਿਭਾਈ । ਹੁਣ ਤੀਸਰੀ ਡਾਕਟਰੀ ਟੀਮ ਡਾ ਸੁਖਵਿੰਦਰ ਸਿੰਘ ਬਾਪਲਾ ਦੀ ਅਗਵਾਈ ਹੇਠ ਪਰਮਜੀਤ ਸਿੰਘ,ਜਸਵਿੰਦਰ ਸਿੰਘ, ਜਗਤਾਰ ਸਿੰਘ ਟਿਕਰੀ ਬਾਰਡਰ ਸਿੰਧੂ ਬਾਰਡਰ ਅਤੇ ਕੁੰਡਲੀ ਬਾਰਡਰ ਵਿਖੇ ਆਪਣੀਆਂ ਸੇਵਾਵਾਂ ਦਿਨ-ਰਾਤ ਨਿਭਾ ਰਹੇ ਹਨ।ਸਾਡੀਆਂ ਡਾਕਟਰੀ ਟੀਮਾਂ ਨਾਲ ਮਾਨਸਾ ਜ਼ਿਲ੍ਹੇ ਦੇ ਤਹਿਸੀਲ ਬੁਢਲਾਡਾ ਦੇ ਪਿੰਡ ਸਤੀਕੇ ਦੇ ਨੌਜਵਾਨ ਸਰਪੰਚ ਕੁਲਵੀਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ ।ਸਾਡੇ ਇਸ ਫਰੀ ਮੈਡੀਕਲ ਕੈਂਪ ਵਿੱਚ ਟਿਕਰੀ ਬਾਰਡਰ ਤੇ ਪੰਜਾਬੀ ਉੱਘੇ ਗਾਇਕ ਲਾਭ ਹੀਰਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ।