ਅਜੀਤਵਾਲ,ਦਸੰਬਰ 2020 ( ਬਲਬੀਰ ਸਿੰਘ ਬਾਠ)
ਤਿੱਨ ਖੇਤੀ ਆਰਡੀਨੈਂਸ ਬਿਲਾਂ ਨੂੰ ਰੱਦ ਕਰਵਾਉਣ ਵਾਸਤੇ ਦਿੱਲੀ ਵਿਖੇ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ਾਂਤਮਈ ਢੰਗ ਨਾਲ ਕਿਸਾਨੀ ਅੰਦੋਲਨ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਇਸ ਅੰਦੋਲਨ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਮਦਦ ਭੇਜ ਰਿਹੈ ਐਨ ਆਰ ਆਈ ਭਰਾਵਾਂ ਦਾ ਵੱਡਾ ਯੋਗਦਾਨ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਬੀਬੀ ਰਾਜਵੰਤ ਕੌਰ ਦੇ ਪਤੀ ਗੋਰਾ ਸਿੰਘ ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਮੇਰੇ ਪਿੰਡ ਕੋਕਰੀ ਕਲਾਂ ਤੋਂ ਵਿਦੇਸ਼ਾਂ ਵਿਚ ਵਸਦੇ ਪੰਜਾਬੀ ਪਰਿਵਾਰਾਂ ਨੇ ਕਿਸਾਨੀ ਅੰਦੋਲਨ ਵਿਚ ਹਰ ਤਰ੍ਹਾਂ ਦੀ ਮਦਦ ਭੇਜ ਕੇ ਪਿੰਡ ਦਾ ਨਾਮ ਉੱਚਾ ਕੀਤਾ ਹੈ ਕਿਉਂਕਿ ਇਹ ਕਿਸਾਨੀ ਅੰਦੋਲਨ ਸਭ ਦਾ ਸਾਂਝਾ ਅਤੇ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਇਸ ਅੰਦੋਲਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਹੀ ਅਸੀਂ ਸੈਂਟਰ ਸਰਕਾਰਾਂ ਤੇ ਦਬਾਅ ਪਾ ਕੇ ਇਹ ਤਿੰਨ ਖੇਤੀ ਆਰਡੀਨੈਂਸ ਬਿਲ ਰੱਦ ਕਰਵਾ ਸਕਦੇ ਹਾਂ ਕਿਉਂਕਿ ਇਹ ਖੇਤੀ ਆਰਡੀਨੈਂਸ ਬਿਲ ਕਿਸਾਨਾਂ ਲਈ ਘਾਤਕ ਹਨ ਮੇਰੇ ਪੰਜਾਬ ਦੇ ਕਿਸਾਨ ਇਸ ਬਿਲਾਂ ਨੂੰ ਕਿਸੇ ਵੀ ਕੀਮਤ ਵਿੱਚ ਲਾਗੂ ਨਹੀਂ ਹੋਣ ਦੇਣਗੇ ਇਸ ਬਿਲ ਨੂੰ ਰੱਦ ਕਰਵਾਉਣ ਲਈ ਅਸੀਂ ਹਰ ਕੁਰਬਾਨੀ ਦੇਣ ਨੂੰ ਤਿਆਰ ਹਾਂ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੀਐਮ ਮੋਦੀ ਨੂੰ ਬੇਨਤੀ ਕਰਦਿਆਂ ਕਿ ਇਹ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਰੱਦ ਕੀਤੇ ਜਾਣ ਅਤੇ ਕਿਸਾਨੀ ਅੰਦੋਲਨ ਵਿਚ ਬੈਠੀਆਂ ਸੰਗਤਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਫੇਰ ਹੀ ਇਹ ਅੰਦੋਲਨ ਖ਼ਤਮ ਹੋ ਸਕਦਾ ਹੈ