ਸਿੱਧਵਾਂ ਬੇਟ (ਜਸਮੇਲ ਗਾਲਿਬ)
ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਚ ਦਿਲ ਨੂੰ ਕੰਬਾ ਦੇਣ ਵਾਲਾ ਸਾਕਾ ਹੈ।ਇੰਨੇ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਗਾਲਿਬ ਰਣ ਸਿੰਘ ਦੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਭਾਈ ਸਰਤਾਜ਼ ਸਿੰਘ ਨੇ ਕਹੇ। ਉਨ੍ਹਾਂ ਕਿਹਾ ਹੈ ਕਿ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਹੈ ਜਿਸ ਨੇ ਪੂਰੀ ਦੁਨੀਆ ਨੂੰ ਧਾਰਮਕ ਪਹਿਰਾ ਦੇਣ ਦੀ ਜਾਂਚ ਸਿਖਾਈ ਹੈ।ਉਨ੍ਹਾਂ ਕਿਹਾ ਕਿ ਸਹਿਬਜਾਦਿਆ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਦੀ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਦੇ ਇਤਿਹਾਸ ਸ਼ਹਾਦਤਾਂ ਦੱਸਿਆ ਹੈ ਅਤੇ ਉਨ੍ਹਾ ਕਿਹਾ ਕਿ ਸ਼ਹਾਦਤ ਹਮੇਸ਼ਾਂ ਧਰਮ ਦੀ ਖ਼ਾਤਰ ਦਿੱਤੀ ਜਾਂਦੀ ਹੈ ਇਸ ਸਬੰਧੀ ਸਹਿਬਜਾਦਿਆ ਦੇ ਇਤਿਹਾਸ ਤੋਂ ਵੱਡੀ ਕੋਈ ਉਦਾਹਰਣ ਨਹੀਂ।ਉਨ੍ਹਾਂ ਕਿਹਾ ਕੇ ਗੁਰੂ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਲੜਦੇ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਸ਼ਹੀਦ ਕਰ ਦਿੱਤੇ ਗਏਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਜ਼ੁਲਮ ਖਿਲਾਫ ਲੜਨ ਦੇ ਸਿੱਖੀ ਸਿਧਾਤਾਂ ਤੇ ਪਹਿਰਾ ਦੇਣ ਦੀ ਪ੍ਰੇਰਨਾ ਦਿੰਦੀ ਹੈਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਪੂਰੀ ਦੁਨੀਆਂ ਅੰਦਰ ਸਭ ਤੋਂ ਵੱਡੀਆਂ ਸ਼ਹਾਦਤਾਂ ਹਨ ਜਿਸ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ।