ਹਠੂਰ,31,ਦਸੰਬਰ (ਕੌਸ਼ਲ ਮੱਲ੍ਹਾ)-
ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਸਿੱਧਵਾ ਕਲਾਂ ਦੀ ਸਮੂਹ ਪ੍ਰਬੰਧਕੀ ਕਮੇਟੀ ਵੱਲੋ ਪਿੰਡ ਵਾਸੀਆ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਪਿਛਲੇ ਤਿੰਨ ਦਿਨਾ ਤੋ ਪ੍ਰਕਾਸ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,ਭੋਗ ਪੈਣ ਉਪਰੰਤ ਕੀਰਤਨੀ ਜੱਥੇ ਨੇ ਸਬਦ-ਕੀਰਤਨ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਮੌਕੇ ਜੱਥੇਦਾਰ ਨਾਥ ਸਿੰਘ ਸਰਪੰਚ ਹਮੀਦੀ ਦੇ ਢਾਡੀ ਜੱਥੇ ਨੇ ਬਾਬਾ ਜੀਵਨ ਸਿੰਘ ਦਾ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।ਇਸ ਮੌਕੇ ਖਾਲਸਾ ਗੱਤਕਾ ਪਾਰਟੀ ਸਿੱਧਵਾ ਕਲਾਂ ਨੇ ਆਪਣੇ ਕਲਾਂ ਦੇ ਜੌਹਰ ਦਿਖਾਏ।ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਅਜਿਹੇ ਧਾਰਮਿਕ ਸਮਾਗਮ ਪਾਰਟੀਬਾਜੀ ਤੋ ਉੱਪਰ ਉੱਠ ਕੇ ਮਨਾਉਣੇ ਚਾਹੀਦੇ ਹਨ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।ਇਸ ਮੌਕੇ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਸਿੱਧਵਾ ਕਲਾਂ ਦੀ ਪ੍ਰਬੰਧਕੀ ਕਮੇਟੀ ਵੱਲੋ ਸਮੂਹ ਰਾਗੀ ਸਿੰਘਾ,ਪਾਠੀ ਸਿੰਘਾ,ਢਾਡੀ ਜੱਥੇ,ਕਵੀਸਰੀ ਜੱਥੇ ਅਤੇ ਸਮੂਹ ਦਾਨੀ ਵੀਰਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਭਾਈ ਚਰਨਜੀਤ ਸਿੰਘ ਨੇ ਨਿਭਾਈ।ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ,ਸਰਪੰਚ ਕੁਲਦੀਪ ਸਿੰਘ ਗਰੇਵਾਲ,ਪੰਚ ਕੇਸਰ ਸਿੰਘ ਗਿੱਲ,ਨੰਬੜਦਾਰ ਸੁਖਦੇਵ ਸਿੰਘ,ਗਿਆਨ ਸਿੰਘ,ਜਸਵੀਰ ਸਿੰਘ ਸਿੱਧਵਾ ਕਲਾਂ, ਇੰਦਰਜੀਤ ਸਿੰਘ,ਪ੍ਰਧਾਨ ਹਰਵਿੰਦਰ ਸਿੰਘ,ਬਿੰਦਰ ਸਿੰਘ,ਜਸਵੀਰ ਸਿੰਘ ਜੀ ਓ ਜੀ,ਸੁਰਜੀਤ ਸਿਘ,ਕਾਕਾ ਸਿੰਘ,ਤਰਸੇਮ ਸਿੰਘ ਖਾਲਸਾ,ਸੋਹਣ ਸਿੰਘ,ਗਰਚਰਨ ਸਿੰਘ ਜੱਟੂ,ਦਲਜੀਤ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾ ਹਾਜ਼ਰ ਸਨ।
ਫੋਟੋ ਕੈਪਸਨ:- ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਸਿੱਧਵਾ ਕਲਾਂ ਦੀ ਪ੍ਰਬੰਧਕੀ ਕਮੇਟੀ ਵੱਖ-ਵੱਖ ਸਖਸੀਅਤਾ ਨੂੰ ਸਨਮਾਨਿਤ ਕਰਦੀ ਹੋਈ।