ਮਹਿਲ ਕਲਾਂ-ਬਰਨਾਲਾ-ਜਨਵਰੀ 2021 (ਗੁਰਸੇਵਕ ਸਿੰਘ ਸੋਹੀ)
ਇਲਾਕੇ ਦੀ ਨਾਮਵਰ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਫਸਟ ਚੁਆਇਸ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਮਹਿਲ ਕਲਾਂ ਵਿਖੇ ਨਵੇਂ ਸਾਲ ਦੀ ਆਮਦ ਉੱਪਰ ਸੰਖੇਪ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ ।ਜਿਸ ਵਿਚ ਵਿਦਿਆਰਥੀਆਂ ਨੇ ਨਵੇਂ ਸਾਲ ਦੀ ਖੁਸ਼ੀ ਵਿਚ ਸੰਖੇਪ ਪ੍ਰੋਗਰਾਮ ਕੀਤਾ ਅਤੇ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ ਵੀ ਕੀਤੀ ।ਸੰਸਥਾ ਦੇ ਡਾਇਰੈਕਟਰ ਸ. ਜਗਜੀਤ ਸਿੰਘ ਮਾਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਫ਼ਲ ਹੋਣ ਲਈ ਮਿਹਨਤ ਬੇਹੱਦ ਜ਼ਰੂਰੀ ਹੈ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਕਿ ਇਹ ਸਾਲ ਸਾਰਿਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ਅਤੇ ਪਿਛਲੇ ਸਾਲ ਵਿਚ ਜੋ ਕੋਰੋਨਾ ਵਰਗੀ ਮਹਾਂਮਾਰੀ ਨੇ ਪੂਰੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਤੇ ਅਜਿਹੀ ਨਾਮੁਰਾਦ ਬਿਮਾਰੀ ਤੋਂ ਨਵੇਂ ਸਾਲ ਵਿੱਚ ਜੜ੍ਹ ਤੋਂ ਖ਼ਤਮ ਹੋਣ ਦੀ ਕਾਮਨਾ ਵੀ ਕੀਤੀ ।ਜ਼ਿਕਰਯੋਗ ਹੈ ਕਿ ਇਹ ਸੰਸਥਾ ਪਿਛਲੇ ਅੱਠ ਸਾਲਾਂ ਤੋਂ ਕੈਨੇਡਾ ਦੇ ਉੱਘੇ ਵਕੀਲ ਮਨਜੀਤ ਸਿੰਘ ਮਾਹਲ ਦੀ ਅਗਵਾਈ ਵਿੱਚ ਕੰਮ ਕਰ ਰਹੀ ਹੈ ਅਤੇ ਇੱਥੇ ਅਨੇਕਾਂ ਹੀ ਵਿਦਿਆਰਥੀ ਆਪਣਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੇ ਹਨ ਅਤੇ ਇਸ ਸੰਸਥਾ ਵਿਚ ਆਈਲੈਟਸ ਅਤੇ ਪੀ ਟੀ ਈ ਦੀਆਂ ਕਲਾਸਾਂ ਵੀ ਆਧੁਨਿਕ ਤਰੀਕੇ ਨਾਲ ਤਜਰਬੇਕਾਰ ਸਟਾਫ ਦੁਆਰਾ ਲਗਾਈਆਂ ਜਾਂਦੀਆਂ ਹਨ। ਇਹ ਸੰਸਥਾ ਇਲਾਕੇ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ । ਇਸ ਮੌਕੇ ਸਟਾਫ ਮੈਂਬਰ ਰਾਜਦੀਪ ਕੌਰ,ਮਨਦੀਪ ਕੌਰ ਸੋਡਾ,ਮਨਪ੍ਰੀਤ ਕੌਰ ਧਾਲੀਵਾਲ,ਰਿੰਮੀ ਸ਼ਰਮਾ, ਸੁਖਪ੍ਰੀਤ ਕੌਰ, ਖ਼ੁਸ਼ਪ੍ਰੀਤ ਸਿੰਘ,ਅਤੇ ਸੰਦੀਪ ਕੌਰ ਹਾਜ਼ਰ ਸਨ ।