ਦਿੱਲੀ, ਜਨਵਰੀ 2021 (ਬਲਵੀਰ ਸਿੰਘ ਬਾਠ ) ਖੇਤੀ ਆਰਡੀਨੈਂਸ ਬਿਲਾਂ ਦੇ ਵਿਰੋਧ ਚ ਬਿੱਲ ਰੱਦ ਕਰਵਾਉਣ ਆਏ ਕਿਸਾਨੀ ਸੰਘਰਸ਼ ਵਿਚ ਸੰਗਤਾਂ ਲਈ ਚੌਦਾਂ ਦਿਨਾਂ ਤੋਂ ਲਗਾਤਾਰ ਸੰਤ ਬਾਬਾ ਸੁਰਿੰਦਰ ਸਿੰਘ ਜੀ ਕਾਰਸੇਵਾ ਵਾਲੇ ਬੰਗਲਾ ਸਾਹਿਬ ਵਾਲਿਆਂ ਵੱਲੋਂ ਲੰਗਰ ਦੀ ਸੇਵਾ ਨਿਰੰਤਰ ਜਾਰੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਸਰਪੰਚ ਜਸਬੀਰ ਸਿੰਘ ਢਿੱਲੋਂ ਪਿੰਡ ਢੁੱਡੀਕੇ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਬੜਾ ਮਾਣ ਮਹਿਸੂਸ ਕਰਦਿਆਂ ਕਿ ਸਾਡੇ ਪਿੰਡ ਨੂੰ ਲੰਗਰ ਵਰਤਾਉਣ ਦੀ ਸੇਵਾ ਜੋ ਕਿ ਸਾਡੇ ਪਿੰਡ ਢੁੱਡੀਕੇ ਨੌਜਵਾਨਾਂ ਦੇ ਹਿੱਸੇ ਆਈ ਅਸੀਂ ਬੜੇ ਭਾਗਾਂ ਵਾਲਿਆਂ ਕੇ ਚੱਲ ਰਿਹੈ ਕਿਸਾਨੀ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਾਂ ਢਿੱਲੋਂ ਨੇ ਕਿਹਾ ਕਿ ਅੱਜ ਕੱਲ੍ਹ ਪੰਜਾਬ ਦਾ ਕਿਸਾਨ ਕਿਸਾਨੀ ਸੰਘਰਸ਼ ਵਿਚ ਨਹੀਂ ਸਗੋਂ ਹਿੰਦੋਸਤਾਨ ਦੇ ਕੋਨੇ ਕੋਨੇ ਵਿਚੋਂ ਕਿਸਾਨ ਆਗੂ ਆਪਣਾ ਬਣਦਾ ਯੋਗਦਾਨ ਪਾਉਣ ਕਿਸਾਨੀ ਸੰਘਰਸ਼ ਵਿਚ ਆਪਣੀਆਂ ਹਾਜ਼ਰੀਆਂ ਭਰ ਰਿਹਾ ਹੈ ਉਨ੍ਹਾਂ ਖੇਤੀ ਆਰਡੀਨੈਂਸ ਬਿਲ ਤੇ ਬੋਲਦਿਆਂ ਕਿਹਾ ਕਿ ਇਹ ਬਿੱਲ ਬਿਲਕੁਲ ਕਿਸਾਨ ਵਿਰੋਧੀ ਹਨ ਮੇਰੇ ਦੇਸ਼ ਦੇ ਕਿਸਾਨ ਇਸ ਬਲਾਂ ਦਾ ਡਟ ਕੇ ਵਿਰੋਧ ਕਰਦੇ ਹਨ ਅਤੇ ਕਿਸੇ ਵੀ ਕਿਸਮ ਚ ਇਹ ਬਿੱਲ ਰੱਦ ਕਰਵਾ ਕੇ ਹੀ ਵਾਪਸ ਘਰਾਂ ਨੂੰ ਮੋਡ਼ਨਗੇ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਵੱਲ ਦੇਖਦੇ ਹੋਏ ਇਹ ਬਿੱਲ ਜਲਦੀ ਤੋਂ ਜਲਦੀ ਰੱਦ ਕਰ ਦੇਣੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਕਿਸਾਨ ਬਚ ਸਕੇ ਤੇ ਖੁਸ਼ਹਾਲ ਜ਼ਿੰਦਗੀ ਜੀਵਨ ਬਤੀਤ ਕਰ ਸਕੇ ਢਿੱਲੋਂ ਨੇ ਇੱਕ ਵਾਰ ਫੇਰ ਤੋਂ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਬੰਗਲਾ ਸਾਹਿਬ ਵਾਲਿਆਂ ਦਾ ਨਗਰ ਨਿਵਾਸੀਆਂ ਵੱਲੋਂ ਧੰਨਵਾਦ ਵੀ ਕੀਤਾ ਇਸ ਸਮੇਂ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਪਿੰਡ ਢੁੱਡੀਕੇ ਦੇ ਨੌਜਵਾਨ ਹਾਜ਼ਰ ਸਨ