ਨਵੀਂ ਦਿੱਲੀ, ਜਨਵਰੀ 2021 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਕਿਸਾਨ ਅੰਦੋਲਨ ਦੀ ਹਮਾਇਤ ’ਚ ਨਿੱਤਰੇ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਆਮਦਨ ਕਰ ਵਿਭਾਗ ਨੇ ਵਿਦੇਸ਼ ’ਚੋਂ ਗ਼ੈਰ ਕਾਨੂੰਨੀ ਢੰਗ ਨਾਲ ਫੰਡ ਹਾਸਲ ਕਰਨ ਦੇ ਕਥਿਤ ਦੋਸ਼ ਹੇਠ ਜਾਂਚ ਸ਼ੁਰੂ ਕੀਤੀ ਹੈ। ਲੀਗਲ ਰਾਈਟਜ਼ ਅਬਜ਼ਰਵੇਟਰੀ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਸਪੀਡ ਰਿਕਾਰਡਜ਼ ’ਤੇ ਵੀ ਵਿਭਾਗ ਦੀ ਨਜ਼ਰ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਜਾਰੀ ਰੱਖਣ ਲਈ ਦਿਲਜੀਤ ਦੋਸਾਂਝ ਨੇ uk ਤੇ ਕੈਨੇਡਾ ਤੋਂ ਕਥਿਤ ਤੌਰ ’ਤੇ ਫੰਡ ਹਾਸਲ ਕੀਤੇ ਹਨ।