ਯੂ ਕੇ ਵਿੱਚ ਸਖ਼ਤ ਲੌਕਡਾਊਨ ਲਾਇਆ ਜਾ ਸਕਦੈ - ਬੌਰਿਸ ਜੌਹਨਸਨ
ਲੰਡਨ, ਜਨਵਰੀ 2021 -(ਗਿਆਨੀ ਰਵਿੰਦਰਪਾਲ ਸਿੰਘ )-
ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਐਤਵਾਰ ਨੂੰ ਕਿਹਾ ਕਿ ਜੇ ਮੁਲਕ ਵਿੱਚ ਕੋਵਿਡ-19 ਕੇਸ ਇਸੇ ਤਰ੍ਹਾਂ ਵਧਦੇ ਰਹੇ ਤਾਂ ਲੌਕਡਾਊਨ ਤਹਿਤ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ ਪਰ ਉਨ੍ਹਾਂ ਨਾਲ ਹੀ ਕਿਹਾ ਕਿ ਜਿਥੇ ਸਕੂਲ ਸੁਰੱਖਿਤ ਹਨ ਤੇ ਇਜਾਜ਼ਤ ਦਿੱਤੀ ਗਈ ਹੈ, ਉਥੇ ਬੱਚੇ ਸਕੂਲ ਜਾਂਦੇ ਰਹਿਣਗੇ। ਕਾਬਿਲੇਗੌਰ ਹੈ ਕਿ ਬਰਤਾਨੀਆ ਵਿੱਚ ਕੋਵਿਡ-19 ਕੇਸ ਰਿਕਾਰਡ ਪੱਧਰ ’ਤੇ ਪੁੱਜ ਗਏ ਹਨ ਤੇ ਤੇਜ਼ੀ ਨਾਲ ਫੈਲ ਰਹੇ ਵਾਇਰਸ ਦੇ ਨਵੇਂ ਰੂਪ ਕਾਰਨ ਕੇਸਾਂ ਦੀ ਗਿਣਤੀ ਵਧ ਰਹੀ ਹੈ।ਜਿਸ ਨਾਲ ਮੌਤਾਂ ਦੀ ਗਿਣਤੀ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ ।