You are here

ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਹੱਕ ਵਿੱਚ ਖੂਨ ਨਾਲ ਪੱਤਰ ਲਿਖਿਆ

ਜਗਰਾਉਂ, ਜਨਵਰੀ 2021(ਮੋਹਿਤ ਗੋਇਲ /ਕੁਲਦੀਪ ਸਿੰਘ ਕੋਮਲ)

 ਜਗਰਾਉਂ ਦੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ  ਅਤੇ ਸਮਾਜ ਸੇਵੀ ਸ ਰਘੁਬੀਰ ਸਿੰਘ ਤੂਰ ਵਲੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਖੂਨ ਨਾਲ ਇੱਕ ਪੱਤਰ ਲਿਖ ਕੇ ਕਿਸਾਨਾਂ ਦੀ ਚਲੀ ਆ ਰਹੀ ਮੰਗ ਨੂੰ ਪੂਰਾ ਸਹਿਯੋਗ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਤਿੰਨੇ ਕਾਨੂੰਨ ਰੱਦ ਕਰ ਕੇ ਅੰਨ ਦਾਤੇ ਦਾ ਸਤਿਕਾਰ ਕਰੋ , ਉਨ੍ਹਾਂ ਇਥੇ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕਿ ਮੋਦੀ ਸਰਕਾਰ ਦਵਾਰਾ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਕਿਸੇ ਵੀ ਹੱਦ ਤੱਕ ਬਰਦਾਸ਼ਤ ਕਰਨ ਯੋਗ ਨਹੀਂ ਹੈ ਉਨ੍ਹਾਂ ਕਿਹਾ ਕਿ ਬੀਤੇ ਮਹੀਨੇ ਉਨ੍ਹਾਂ ਨੇ ਅੰਨ ਦਾਤਾ ਕਿਸਾਨਾਂ ਦੇ ਹੱਕ ਵਿੱਚ ਆਪਣੇ ਉਮਰ ਭਰ ਦੇ ਇਕਠੇ ਕੀਤੇ ਪੁਰਸਕਾਰ ਪਹਿਲਾਂ ਹੀ ਭਾਰਤ ਸਰਕਾਰ ਨੂੰ ਵਾਪਸ ਕੀਤੇ ਹਨ। ਅਤੇ ਹੁਣ ਕਿਸਾਨਾਂ ਦੇ ਹੱਕ ਵਿੱਚ ਆਪਣੇ ਖੂਨ ਨਾਲ ਪੱਤਰ ਲਿਖ ਕੋਈ ਦਿਖਾਵਾ ਨਹੀਂ  ਸਗੋਂ  ਕਿਸਾਨਾਂ ਨਾਲ ਹਮਦਰਦੀ ਦਿਖਾਈ ਹੈ ਇਸ ਮੌਕੇ ਤੇ ਉਨ੍ਹਾਂ ਨਾਲ ਸੀਨੀਅਰ ਐਡਵੋਕੇਟ ਸੰਦੀਪ ਗੁਪਤਾ ਵੀ ਹਾਜ਼ਰ ਸਨ।