ਸਿੱਧਵਾਂ ਬੇਟ (ਜਸਮੇਲ ਗ਼ਾਲਿਬ )ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਮੁੱਢ ਤੋਂ ਰੱਦ ਕਰਵਾਉਣ ਲਈ ਹੁਣ ਕਿਸਾਨ ਜਥੇਬੰਦੀ ਵੱਲੋਂ 26 ਜਨਵਰੀ ਨੂੰ ਕੀਤਾ ਜਾ ਰਿਹਾ ਟਰੈਕਟਰ ਰੋਸ ਮਾਰਚ ਵਿੱਚ ਖ਼ਾਸਕਰ ਨੌਜਵਾਨਾਂ ਨੂੰ ਵੱਡੀ ਗਿਣਤੀ ਬੈਂਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਮੋਦੀ ਹਕੂਮਤ ਨੂੰ ਨੌਜਵਾਨਾਂ ਦੇ ਜੋਸ਼ ਦਾ ਪਤਾ ਲੱਗ ਸਕੇ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਗੁਰਵਿੰਦਰ ਸਿੰਘ ਖੇਲਾ ਸ਼ੇਰਪੁਰ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ । ਖੇਲਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਠੀਕਰੀ ਅਤੇ ਸ਼ੰਭੂ ਬਾਰਡਰ ਉੱਤੇ ਵਿੱਢਿਆ ਅੰਦੋਲਨ ਹੁਣ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ ਕਿਉਂ ਕਈ ਕਿਸਾਨ ਜਥੇਬੰਦੀਆਂ ਦੀ ਇਕ ਇਸ਼ਾਰੇ ਤੇ ਦੇਸ਼ ਭਰ ਦੇ ਜੁਝਾਰੂ ਲੋਕਾਂ ਨੇ ਅਡਾਨੀਆਂ ਤੇ ਅੰਬਾਨੀਆਂ ਦੇ ਉਤਪਾਦਨ ਨੂੰ ਬੰਦ ਕਰਕੇ ਸਰਕਾਰ ਅਤੇ ਧਨਾਢ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ ਖੇਲਾ ਨੇ ਕਿਹਾ ਹੈ ਕਿ ਜਿੰਨੀ ਦੇਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨੀ ਦੇਰ ਤਕ ਕਿਸਾਨ ਅੰਦੋਲਨ ਕਿਸੇ ਵੀ ਕੀਮਤ ਤੇ ਵਾਪਸ ਨਹੀਂ ਹੋਵੇਗਾ ਗੁਰਵਿੰਦਰ ਸਿੰਘ ਖੇਲਾ ਨੇ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਅੰਦਰ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਮੋਦੀ ਸਰਕਾਰ ਦੀਆਂ ਜੜ੍ਹਾਂ ਨੂੰ ਭੁਲਾਇਆ ਜਾ ਸਕੇ ।