ਅਜੀਤਵਾਲ , ਜਨਵਰੀ 2021-( ਬਲਵੀਰ ਸਿੰਘ ਬਾਠ)-
ਖੇਤੀ ਆਰਡੀਨੈਂਸ ਬਿਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਚ ਆਪਣਾ ਬਣਦਾ ਯੋਗਦਾਨ ਪਾ ਕੇ ਵਾਪਸ ਪਿੰਡ ਪਰਤੇ ਨੌਜਵਾਨ ਸਮਾਜਸੇਵੀ ਆਗੂ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਅਜੀਤਵਾਲ ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੁਝ ਬਾਜ਼ਾਰਾਂ ਸਾਂਝੀਆਂ ਕੀਤੀਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਹੁਣ ਆਖ਼ਰੀ ਬਰੂਹਾਂ ਤੇ ਚੱਲ ਰਿਹਾ ਹੈ ਜੇ ਕਿਸਾਨੀ ਸੰਘਰਸ਼ ਆਉਣ ਵਾਲੇ ਸਮੇਂ ਵਿਚ ਨਵਾਂ ਪੰਜਾਬ ਸਿਰਜੇਗਾ ਕਿਉਂਕਿ ਇਹ ਪਹਿਲੀ ਵਾਰੀ ਸੀਮਤ ਹੋਇਆ ਹੈ ਕਿ ਏਨੇ ਵੱਡੇ ਕਿਸਾਨੀ ਅੰਦੋਲਨ ਵਿੱਚ ਪੰਜਾਬ ਦੀ ਨੌਜਵਾਨੀ ਨੇ ਆਪਣਾ ਬਾਖੂਬੀ ਬਣਦਾ ਰੋਲ ਨਿਭਾਇਆ ਹੈ ਸਰਪੰਚ ਡਿੰਪੀ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਹਰੇਕ ਧਰਮਾਂ ਦੇ ਲੋਕਾਂ ਨੇ ਆਪਣਾ ਆਪਣਾ ਬਣਦਾ ਯੋਗਦਾਨ ਪਾਇਆ ਇਸ ਸੰਘਰਸ਼ ਵਿੱਚ ਛੋਟੇ ਬੱਚੇ ਤੋਂ ਲੈ ਕੇ ਬੀਬੀਆਂ ਮਾਤਾਵਾਂ ਬਜ਼ੁਰਗਾਂ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੇ ਆਪਣਾ ਬਣਦਾ ਯੋਗਦਾਨ ਪਾਇਆ ਹੈ ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾ ਕੇ ਦੁਨੀਆਂ ਦਾ ਇਹ ਪਹਿਲਾ ਕਿਸਾਨੀ ਸੰਘਰਸ਼ ਜੋ ਕਿ ਆਉਣ ਵਾਲੇ ਸਮੇਂ ਚ ਨਵਾਂ ਇਤਿਹਾਸ ਸਿਰਜੇਗਾ ਅਤੇ ਖੇਤੀ ਆਰਡੀਨੈਂਸ ਬਿਲ ਰੱਦ ਕਰਵਾ ਕੇ ਹੀ ਕਿਸਾਨ ਆਪਣੇ ਆਪਣੇ ਘਰਾਂ ਨੂੰ ਮੋਡ਼ਨਗੇ ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ