ਚੰਡੀਗੜ੍ਹ, ਜਨਵਰੀ 2021 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ, ਜਦੋਂ ਤਕ ਕੇਂਦਰ ਸਰਕਾਰ ਤਿੰਨੇ ਕਾਨੂੰਨ ਰੱਦ ਨਹੀਂ ਕਰਦੀ, ਇਹ ਸੰਘਰਸ਼ ਜਾਰੀ ਰਹੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨੀ ਨੂੰ ਤਬਾਹ ਕਰ ਦੇਣ ਵਾਲੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਨੂੰ ਜ਼ਬਰੀ ਥੋਪਣਾ ਗਲਤ ਹੈ। ਸ੍ਰੀ ਨਿੱਕੂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣਾ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਦੀ ਗੱਲ ਸੁਣਨ ਅਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ।