You are here

ਕਿਸਾਨੀ ਅੰਦੋਲਨ  ਇਤਿਹਾਸਕ ਬਣ ਚੁੱਕਾ ਹੈ- ਸਰਪੰਚ  ਜਸਬੀਰ ਕੌਰ ਹੇਰਾ

 ਅਜੀਤਵਾਲ, ਜਨਵਰੀ  2021 -( ਬਲਵੀਰ ਸਿੰਘ ਬਾਠ)-

ਦਿੱਲੀ ਵਿਖੇ ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾਉਣ ਲਈ ਚੱਲ ਰਿਹਾ ਸ਼ਾਂਤਮਈ ਢੰਗ ਨਾਲ ਕਿਸਾਨੀ ਅੰਦੋਲਨ ਇਤਿਹਾਸਕ ਬਣ ਚੁੱਕਾ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨਸ਼ਕਤੀ ਨਿਊਜ਼ ਨਾਲ ਕਰਦਿਆਂ ਸਰਪੰਚ ਜਸਬੀਰ ਕੌਰ ਹੈਰਾ ਨੇ ਕਿਹਾ ਕਿ  ਮੇਰੇ ਦੇਸ਼ ਦੇ ਕਿਸਾਨ ਮਜ਼ਦੂਰ ਖੇਤੀ ਆਰਡੀਨੈਂਸ ਬਿੱਲ ਰੱਦ ਕਰਵਾ ਕੇ ਹੀ ਵਾਪਸ ਘਰਾਂ ਨੂੰ ਮੋਡ਼ਨਗੇ  ਕਿਉਂਕਿ ਜੋ ਸੈਂਟਰ ਵੱਲੋਂ ਬਿੱਲ ਪਾਸ ਕੀਤੇ ਗਏ ਹਨ ਇਹ ਬਿੱਲ ਕਿਸਾਨ ਅਤੇ ਮਜ਼ਦੂਰ ਵਿਰੋਧੀ ਹਨ ਜਿਸ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਦੇ ਕਿਸਾਨ ਲਾਗੂ ਨਹੀਂ ਹੋਣ ਦੇਣਗੇ  ਕਿਉਂਕਿ ਇਹ ਬਿਲ ਕਿਸਾਨੀ ਲਈ ਬਹੁਤ ਘਾਤਕ ਹਨ ਮੇਰੇ ਦੇਸ਼ ਦੇ ਕਿਸਾਨ ਇਨ੍ਹਾਂ ਬਿਲਾਂ ਦਾ ਡਟ ਕੇ ਵਿਰੋਧ ਪ੍ਰਗਟ ਕਰਦੇ ਹਨ  ਅਤੇ ਏਨੀ ਠੰਢ ਦੇ ਬਾਵਜੂਦ ਵੀ ਛੋਟੇ ਬੱਚੇ ਬਜ਼ੁਰਗ ਮਾਤਾਵਾਂ ਭੈਣਾਂ ਤੋਂ ਇਲਾਵਾ ਹਰ ਧਰਮ ਦਾ ਬੱਚਾ ਬੱਚਾ ਕਿਸਾਨੀ ਅੰਦੋਲਨ ਨਾਲ ਜੁੜ ਚੁੱਕਾ ਹੈ  ਤਾਤੇ ਇਹ ਬਿੱਲ ਰੱਦ ਕਰਵਾ ਕੇ ਹੀ ਲੋਕ ਆਪਣੇ ਆਪਣੇ ਘਰਾਂ ਨੂੰ ਮੁੜਨਗੇ  ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਹਿੱਤ ਲਈ ਇਹ ਬਿੱਲ ਰੱਦ ਕੀਤੇ ਜਾਣ ਅਤੇ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ