ਹਠੂਰ,14,ਜਨਵਰੀ 2021-(ਕੌਸ਼ਲ ਮੱਲ੍ਹਾ)-
ਕਿਸਾਨ ਮਜਦੂਰ ਏਕਤਾ ਕਲੱਬ ਚਕਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵੱਲੋ ਪਾਸ ਕੀਤੇ ਤਿੰਨ ਕਾਲੇ ਕਾਨੂੰਨਾ ਦੀਆ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਪਹੁੰਚੇ ਵੱਖ-ਵੱਖ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ ਕੀਤੇੇ।ਇਸ ਮੌਕੇ ਕਲੱਬ ਦੇ ਨੌਜਵਾਨਾ ਨੇ ਕਿਹਾ ਕਿ ਦੇਸ ਦੀ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾ ਕੇ ਕਿਸਾਨਾ-ਮਜਦੂਰਾ ਦੀ ਮੌਤ ਦੇ ਵਰੰਟ ਜਾਰੀ ਕੀਤੇ ਹਨ ਜੋ ਅਸੀ ਕਿਸੇ ਵੀ ਕੀਮਤ ਤੇ ਸਹਿਣ ਨਹੀ ਕਰਾਗੇ।ਉਨ੍ਹਾ ਕਿਹਾ ਕਿ ਅੱਜ ਦੇਸ ਦਾ ਅੰਨਦਾਤਾ ਅਖਵਾਉਣ ਵਾਲਾ ਕਿਸਾਨ ਖੁਦ ਦੋ ਵਕਤ ਦੀ ਰੋਟੀ ਤੋ ਮੁਥਾਜ ਹੋ ਚੁੱਕਾ ਹੈ ਅਤੇ ਕਿਸਾਨਾ ਦੀ ਮਾਂ ਜਮੀਨ ਤੇ ਕਾਰਪੋਰਟ ਘਰਾਣਿਆ ਵੱਲੋ ਕਬਜੇ ਕਰਨ ਲਈ ਅਨੇਕਾ ਹੱਥ ਕੰਡੇ ਅਪਣਾਏ ਜਾ ਰਹੇ ਹਨ।ਉਨ੍ਹਾ ਕਿਹਾ ਕਿ ਦੇਸ ਦੀਆਂ 50 ਤੋ ਵੱਧ ਕਿਸਾਨ ਜੱਥੇਬੰਦੀਆ ਵੱਲੋ ਪਿਛਲੇ 51 ਦਿਨਾ ਤੋ ਦਿੱਲੀ ਦੇ ਵੱਖ-ਵੱਖ ਬਾਡਰਾ ਤੇ ਰੋਸ ਧਰਨੇ ਦਿੱਤੇ ਜਾ ਰਹੇ ਹਨ ਪਰ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਾਨਾਸਾਹੀ ਰਵੀਆ ਟੱਸ ਤੋ ਮੱਸ ਨਹੀ ਹੋ ਰਿਹਾ ਇਸ ਲਈ ਦੇਸ ਦੀਆ ਇਨਸਾਫਪਸੰਦ ਜੱਥੇਬੰਦੀਆ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਕਰਕੇ ਰੋਸ ਪ੍ਰਦਰਸਨ ਕਰਨਗੀਆ।ਉਨ੍ਹਾ ਸਮੂਹ ਪੰਜਾਬ ਵਾਸੀਆ ਨੂੰ ਇਸ ਰੋਸ ਪ੍ਰਦਰਸਨ ਵਿਚ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਨਾਲ ਨੌਜਵਾਨ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
(ਫੋਟੋ ਕੈਪਸਨ:- ਨੌਜਵਾਨ ਕਿਸਾਨ ਮਜਦੂਰ ਏਕਤਾ ਕਲੱਬ ਚਕਰ ਦੇ ਨੌਜਵਾਨ ਕਾਲੇ ਕਾਨੂੰਨਾ ਦੀਆਂ ਕਾਪੀਆ ਸਾੜਦੇ ਹੋਏ)