ਹਠੂਰ,ਜਨਵਰੀ 2021-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਦੀ ਅਗਵਾਈ ਹੇਠ ਕਿਸਾਨੀ ਵਿਰੋਧੀ ਕਾਲੇ ਕਾਨੂੰਨਾ ਦੀਆ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਸਕੂਲੀ ਬੱਚਿਆ ਨੂੰ ਸੰਬੋਧਨ ਕਰਦਿਆ ਪ੍ਰਿਸੀਪਲ ਪਰਮਜੀਤ ਕੌਰ ਮੱਲ੍ਹਾ ਨੇ ਕਿਹਾ ਕਿ ਕਿਸਾਨ ਆਗੂਆ ਅਤੇ ਕੇਂਦਰ ਸਰਕਾਰ ਦੀਆਂ ਮੀਟਿੰਗਾ ਵਿਚ ਕਿਸਾਨ ਆਗੂ ਮੋਦੀ ਸਰਕਾਰ ਵੱਲੋ ਸਿਰਜੇ ਝੂਠੇ ਦੇ ਭੜਕਾਊ ਪੈਤੜਿਆ ਨੂੰ ਹਰਾਉਣ ਵਿਚ ਸਫਲ ਹੋਏ ਹਨ।ਇਹ ਕਿਸਾਨ ਅੰਦੋਲਨ ਫੈਡਰਲਿਜਮ ਤੇ ਖੇਤੀ ਖੇਤਰ ਦੇ ਵਿਆਪਕ ਸੰਕਟ ਦਾ ਮੁੱਦਾ ਜੋਰਦਾਰ ਢੰਗ ਨਾਲ ਉਭਾਰਨ ਵਿਚ ਸਫਲ ਹੋਇਆ ਹੈ।ਉਨ੍ਹਾ ਕਿਹਾ ਕਿ ਇਹ ਤਿੰਨ ਕਾਲੇ ਕਾਨੂੰਨ ਕੇਂਦਰ ਸਰਕਾਰ ਦੀ ਗਲੇ ਦੀ ਹੱਡੀ ਬਣੇ ਹੋਏ ਹਨ ਪਰ ਦੇਸ ਦਾ ਅੰਨਦਾਤਾ ਇਹ ਕਿਸਾਨ ਵਿਰੋਧੀ ਕਾਨੂੰਨਾ ਨੂੰ ਰੱਦ ਕਰਵਾ ਕੇ ਹੀ ਵਾਪਸ ਪਰਤੇਗਾ।ਉਨ੍ਹਾ ਕਿਹਾ ਕਿ ਇਹ ਸੰਘਰਸ ਲੰਮਾ ਤਾਂ ਜਰੂਰ ਹੋ ਸਕਦਾ ਹੈ ਪਰ ਜਿੱਤ ਕਿਸਾਨਾ,ਮਜਦੂਰਾ ਅਤੇ ਮਿਹਨਤਕਸ ਲੋਕਾ ਦੀ ਹੀ ਹੋਵੇਗੀ।ਇਸ ਮੌਕੇ ਸਕੂਲੀ ਬੱਚਿਆ ਅਤੇ ਸਕੂਲ ਦੇ ਸਟਾਫ ਨੇ ਆਪਣੇ ਮੋਢਿਆ ਤੇ ਕਾਲੇ ਰੀਬਨ ਬੰਨ ਕੇ ਤਿੰਨੇ ਕਾਲੇ ਕਾਨੂੰਨਾ ਦਾ ਵਿਰੋਧ ਕੀਤਾ।ਇਸ ਮੌਕੇ ਉਨ੍ਹਾ ਨਾਲ ਡਾ:ਚਮਕੌਰ ਸਿੰਘ, ਭਾਈ ਨਿਰਮਲ ਸਿੰਘ ਖਾਲਸਾ ਮੀਨੀਆ,ਹਰਪਾਲ ਸਿੰਘ ਮੱਲ੍ਹਾ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।