You are here

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ  ਯੂਰੋਪੀ ਸਾਹਿਤਕਾਰਾਂ ਸਮੇਤ ਲੋਕ ਸੰਘਰਸ਼ ਨੂੰ ਸਮਰਪਿਤ ਵਿਚਾਰ ਚਰਚਾ ਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਰਿਹਾ ਕਵੀ ਦਰਬਾਰ 

ਪ੍ਰਸਿੱਧ ਪੱਤਰਕਾਰ ਬਲਤੇਜ ਪੰਨੂ ਤੇ ਸੁਖਵਿੰਦਰ ਅੰਮਿ੍ਰਤ ਹੋਏ ਵਿਸ਼ੇਸ਼ ਤੌਰ ਤੇ ਸ਼ਾਮਿਲ

ਇਟਲੀ -ਜਨਵਰੀ 2021 --(ਗਿਆਨੀ ਅਮਰੀਕ ਸਿੰਘ ਰਾਠੌਰ)

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਆਨਲਾਈਨ ਸਾਹਿਤਕ ਲੜੀ ਦੇ ਪੰਜਵੇਂ ਭਾਗ ਵਿੱਚ ਲੋਕ ਸੰਘਰਸ਼ ਨੂੰ ਸਮਰਪਿਤ ਵਿਚਾਰ ਚਰਚਾ ਅਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਵੀ ਦਰਬਾਰ ਦਾ ਸਫਲ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਪੱਤਰਕਾਰ ਬਲਤੇਜ ਪਨੂੰ ਅਤੇ ਜਾਣੀ ਪਹਿਚਾਣੀ ਪੰਜਾਬੀ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ। ਪਹਿਲੇ ਭਾਗ ਵਿੱਚ ਬਲਤੇਜ ਪੰਨੂ ਨੇ ਕਿਸਾਨੀ ਸੰਘਰਸ਼ ਨਾਲ ਸੰਬੰਧਤ ਬਹੁਤ ਅਹਿਮ ਜਾਣਕਾਰੀ ਸਭ ਨਾਲ ਸਾਂਝੀ ਕੀਤੀ। ਜਿਸ ਤੋਂ ਬਾਅਦ ਉਹਨਾਂ ਨੇ ਵੱਖ ਵੱਖ ਬੁਲਾਰਿਆਂ ਵੱਲੋਂ ਕੀਤੇ ਸਵਾਲਾਂ ਦੇ ਵੀ ਪੁਖਤਾ ਜਾਣਕਾਰੀ ਸਹਿਤ ਜਵਾਬ ਦਿੱਤੇ। ਇਸੇ ਲੜੀ ਵਿੱਚ ਇਟਲੀ ਵੱਸਦੇ ਡੇਅਰੀ ਮਾਲਕ ਭੁਪਿੰਦਰ ਸਿੰਘ ਨੇ ਵੀ ਇਟਲੀ ਵਿੱਚ ਕਿਸਾਨਾਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਅਤੇ ਕਿਸਾਨੀ ਬਾਰੇ ਵਿਚਾਰ ਸਾਂਝੇ ਕੀਤੇ। ਪੰਜਾਬ ਤੋਂ ਜਰਨੈਲ ਸਿੰਘ ਗੜਦੀਵਾਲਾ ਨੇ ਕਿਸਾਨੀ ਸੰਘਰਸ਼ ਦੇ ਜ਼ਮੀਨੀ ਪੱਧਰ ਹਾਲਾਤਾਂ ਬਾਰੇ ਜਾਣੂ ਕਰਵਾਇਆ। ਗੁਰੂ ਨਾਨਕ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ ਐਸ ਪੀ ਸਿੰਘ ਨੇ ਵੀ ਇਸ ਸਂਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮਾਗਮ ਦੇ ਦੂਸਰੇ ਭਾਗ ਜੋ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕੀਤਾ ਗਿਆ। ਉਸ ਵਿੱਚ ਪ੍ਰਸਿੱਧ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਨੇ ਆਪਣੀ ਸ਼ਾਇਰੀ ਦੁਆਰਾ ਖੂਬ ਰੰਗ ਬੰਨਿਆ। ਇਸਦੇ ਇਲਾਵਾ ਡੈਨਮਾਰਕ ਤੋਂ ਜ਼ਫਰ ਅਵਾਨ, ਬੈਲਜੀਅਮ ਤੋਂ ਜੀਤ ਸੁਰਜੀਤ, ਜਰਮਨੀ ਤੋਂ ਅਮਰਜੀਤ ਸਿੱਧੂ, ਅਮਜ਼ਦ ਅਲੀ ਆਰਫੀ ਅਤੇ ਸ਼ਾਇਰਾ ਨੀਲੂ, ਗਰੀਸ ਤੋਂ ਗੁਰਪ੍ਰੀਤ ਕੌਰ ਗਾਇਦੂ, ਇੰਗਲੈਂਡ ਤੋਂ ਕੁਲਵੰਤ ਕੌਰ ਢਿੱਲੋਂ ਪ੍ਰਧਾਨ ਸਾਹਿਤ ਕਲਾ ਕੇਂਦਰ ਸਾਊਥਹਾਲ, ਕੌਂਸਲਰ ਮਹਿੰਦਰ ਕੌਰ ਮਿੱਢਾ, ਪੁਰਤਗਾਲ ਤੋਂ ਦੁਖਭੰਜਨ ਰੰਧਾਵਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਰਬਜੀਤ ਕੌਰ ਸਰਬ, ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬਲਵਿੰਦਰ ਸਿੰਘ ਚਾਹਲ, ਰਾਣਾ ਅਠੌਲਾ, ਬਿੰਦਰ ਕੋਲੀਆਂਵਾਲ, ਪ੍ਰੋ ਜਸਪਾਲ ਸਿੰਘ, ਦਲਜਿੰਦਰ ਰਹਿਲ, ਸਿੱਕੀ ਝੱਜੀ ਪਿੰਡ ਵਾਲਾ, ਯਾਦਵਿੰਦਰ ਸਿੰਘ ਬਾਗੀ, ਵਾਸਦੇਵ, ਪ੍ਰੋ ਬਲਦੇਵ ਸਿੰਘ ਨੇ  ਕਵੀ ਦਰਬਾਰ ਵਿੱਚ ਭਰਪੂਰ ਹਾਜਰੀ ਲਗਵਾਈ। ਸਮਾਗਮ ਦੇ ਅੰਤ ਵਿੱਚ ਸਭ ਸ਼ਖਸ਼ੀਅਤਾਂ ਨੇ ਆਪਸ ਵਿੱਚ ਵਿਚਾਰ ਵਟਾਂਦਰਾ ਵੀ ਸਾਂਝਾ ਕੀਤਾ। ਇਸ ਸਮਾਗਮ ਦੀ ਸੰਚਾਲਨਾ ਦਲਜਿੰਦਰ ਰਹਿਲ ਨੇ ਬਹੁਤ ਸੋਹਣੇ ਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਕੀਤੀ। ਸਭ ਮਹਿਮਾਨਾਂ ਦਾ ਹਾਰਦਿਕ ਧੰਨਵਾਦ ਕਰਦੇ ਹੋਏ ਬਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਸਮਾਗਮਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ।