ਸਿੱਧਵਾਂ ਬੇਟ( ਜਸਮੇਲ ਗ਼ਾਲਿਬ )
ਕਿਸਾਨਾਂ ਵੱਲੋਂ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਦੇ ਵੱਖ ਵੱਖ ਵਾਰਡਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਸ਼ਾਂਤੀ ਮੱਲ੍ਹ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ ਛੱਬੀ ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਇਸ ਟਰੈਕਟਰ ਮਾਰਚ ਦੇ ਸਬੰਧ ਵਿੱਚ ਕਿਸਾਨਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕਾ ਤੋਂ ਹਰਵਿੰਦਰ ਸਿੰਘ ਖੇਲਾ ਸ਼ੇਰਪੁਰ ਕਲਾਂ ਨੇ ਪੱਤਰਕਾਰਾਂ ਨਾਲ ਟੈਲੀਫੋਨ ਤੇ ਗੱਲਬਾਤ ਦੌਰਾਨ ਕੀਤੇ ।ਉਨ੍ਹਾਂ ਕਿਹਾ ਹੈ ਕਿ ਦੇਸ਼ ਦਾ ਅੰਨਦਾਤਾ ਆਪਣੇ ਖੇਤਾਂ ਵਿੱਚ ਅਨਾਜ ਪੈਦਾ ਕਰਕੇ ਸਮੁੱਚੇ ਦੇਸ਼ ਵਿੱਚ ਢਿੱਡ ਦਾ ਢਿੱਡ ਭਰਦਾ ਹੈ ਪਰ ਹੁਣ ਉਹੀ ਅੰਨਦਾਤਾ ਆਪਣੀਆਂ ਹੱਕਾਂ ਮੰਗਾਂ ਲਈ ਦਿੱਲੀ ਦੀਆਂ ਸੜਕਾਂ ਤੇ ਸੰਘਰਸ਼ ਕਰ ਰਿਹਾ ਹੈ ਇਸ ਸਮੇਂ ਖੇਲਾ ਨੇ ਕਿਹਾ ਕਿ 26 ਜਨਵਰੀ ਦਾ ਟਰੈਕਟਰ ਮਾਰਚ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਵੇਗਾ ।