You are here

ਗਾਲਿਬ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਦੇ 10 ਅਧਿਆਪਕ ਕੋਰੋਨਾ ਪੌਜ਼ੇਟਿਵ ਆਉਣ ਤੇ ਮੱਚੀ ਹਾਹਾਕਾਰ

ਪੰਚਾਇਤ ਵੱਲੋਂ ਸਕੂਲ ਨੂੰ ਬੰਦ ਕਰਨ ਦੀ ਅਪੀਲ

ਸਿੱਧਵਾਂ ਬੇਟ (ਜਸਮੇਲ ਗ਼ਾਲਬ) 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਸਕੂਲ ਦੀ ਇਕ ਅਧਿਆਪਕਾ ਦੇ ਕੋਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਸਕੂਲ ਦੇ 9 ਹੋਰ ਅਧਿਆਪਕਾਂ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਵਿੱਚ ਹੈਲਥ  ਕੇਅਰ ਵਕੋਸੁਨੀਲ ਦੇ ਅਹੁਦੇ ਤੇ ਨਿਯੁਕਤ ਅਹਿਮਦਗਡ਼੍ਹ ਤੋਂ ਆਉਂਦੀ ਮੈਡਮ ਗਗਨਦੀਪ ਕੌਰ ਸਭ ਤੋਂ ਪਹਿਲਾਂ ਕੋਰੋਨਾ ਪੋਜੀਟਿਵ ਆਏ  ਤਾਂ ਸਕੂਲ ਨੇ ਤੁਰੰਤ ਭਾਗ ਨੂੰ ਉਕਤ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਤੇ ਸਿਹਤ ਵਿਭਾਗ ਦੇ ਨੋਡਲ ਅਫਸਰ ਡਾ ਸੇਰੇਨਾ ਦੀ ਟੀਮ ਨੇ ਸਕੂਲ ਦੇ ਬਾਕੀ ਅਧਿਆਪਕਾਂ ਦੇ ਕੋਰੋਨਾ ਟੈਸਟ ਕੀਤਾ ਤਾਂ ਉਸ ਸਮੇਂ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਸਕੂਲ ਦੀਆਂ  ਕੇਵਲ 9 ਹੋਰ ਅਧਿਆਪਕਾਂ ਦੀ ਰਿਪੋਰਟ ਕੋਰੋਨਾ ਪੋਜੀਟਿਵ ਆਈ  ਸਭ ਤੋਂ ਪਹਿਲਾਂ ਕੋਰੋਨਾ ਪੌਜ਼ੀਟਿਵ ਆਉਣ  ਵਾਲੀ ਅਧਿਆਪਕਾ ਇਨ੍ਹਾਂ ਅਧਿਆਪਕਾਂ ਨਾਲ ਇਕੱਠਿਆਂ ਇਕ ਆਟੋ ਵਿਚ ਸਕੂਲ ਆਉਂਦੇ ਜਾਂਦੇ ਹਨ ।ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਜਿੰਦਰ ਕੌਰ ਵੀ ਸਕੂਲ ਵਿਚ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਤਾਂ  ਉਨ੍ਹਾਂ ਅਧਿਆਪਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਆਖਿਆ ਤਾਂ ਸਾਰੀ ਜਾਣਕਾਰੀ ਸੀਨੀਅਰ ਅਧਿਕਾਰੀ ਦੇ ਧਿਆਨ ਵਿਚ ਲਿਆਂਦੀ ਸਿਹਤ ਵਿਭਾਗ ਦੇ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਾਇਰਸ ਕੋਰੋਨਾ ਦੇ ਡਰ ਕਾਰਨ ਬਹੁਤੇ ਲੋਕ ਦਹਿਸ਼ਤ ਵਿਚ ਹਨ ਪਰ ਇਸ ਤੋਂ ਘਬਰਾਉਣ ਦੀ ਬਜਾਏ ਹਿੰਮਤ ਰੱਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਪਰਹੇਜ਼ ਰੱਖਣ ਤੇ ਪਹਿਰਾ ਦੇਣ ਦੀ ਮੁੱਖ ਲੋੜ ਹੈ  ਸਕੂਲ ਪ੍ਰਿੰਸੀਪਲ ਸੋਹਣ ਸਿੰਘ ਨੇ ਕਿਹਾ ਹੈ ਕਿ ਆ ਪਰਹੇਜ਼ ਦੀ ਵਰਤੋਂ ਸਖ਼ਤੀ ਨਾਲ ਲਾਗੂ ਕੀਤੀ ਸੀ ਪਰ ਹੁਣ ਅਧਿਆਪਕਾਂ ਦੇ ਕੋਰੋਨਾ ਪੋਜ਼ੀਟਿਵ  ਦਬਾਉਣ ਤੋਂ ਬਾਅਦ ਸਾਰੀ ਜਾਣਕਾਰੀ ਮਹਿਕਮੇ ਨੂੰ ਭੇਜ ਦਿੱਤੀ ਗਈ ਹੈ ।ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਨੇ ਸਿੱਖਿਆ ਵਿਭਾਗ ਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ ਦਾ ਪ੍ਰਾਇਮਰੀ ਸਕੂਲ ਤੇ ਸੈਕੰਡਰੀ ਸਕੂਲ ਨੂੰ ਪੰਦਰਾਂ ਦਿਨ ਲਈ ਮੁਕੰਮਲ ਬੰਦ ਕਰ ਦਿੱਤਾ ਜਾਵੇ  ।