ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਮਾਰੂ ਤਿੰਨ ਖੇਤੀ ਆਡੀਸ਼ਨ ਨੂੰ ਦੇਸ਼ ਦੇ ਕਿਸਾਨ ਮਜ਼ਦੂਰਾਂ ਅਤੇ ਕਿਰਤੀ ਵਰਗ ਵੱਲੋਂ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਦਾ ਡਟ ਕੇ ਵਿਰੋਧ ਕਰਨ ਲਈ ਦਿੱਲੀ ਅੰਦੋਲਨ ਵਿਚ ਵੱਡੀ ਪੱਧਰ ਤੇ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਕਿ ਕੇਂਦਰ ਸਰਕਾਰ ਮਜਬੂਰੀ ਬਸ ਵਾਲੇ ਕਾਨੂੰਨ ਰੱਦ ਕਰਨ ਲਈ ਜਲਦੀ ਤੋਂ ਜਲਦੀ ਮਜਬੂਰ ਹੋਵੇ।ਇਸ ਗੱਲ ਦਾ ਪ੍ਰਗਟਾਵਾ ਕਿਸਾਨ ਸਰਤਾਜ ਸਿੰਘ ਗਾਲਬ ਰਣ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਧਨਾਢ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਕਿਸਾਨਾਂ ਲਈ ਤੇ ਆਮ ਮੱਧ ਵਰਗ ਲਈ ਬਹੁਤ ਮਾੜੇ ਹਨ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਤਿੰਨ ਕਨੂੰਨ ਬਾਰੀ ਬਾਰੀ ਕਿਸਾਨਾਂ ਦੀਆਂ ਜ਼ਮੀਨਾਂ ਲੀਜ਼ ਤੇ ਲੈਣ ਲਈ ਪੂਰੀ ਤਿਆਰ ਵਜੋਂ ਹਨ ।ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜੋ ਵੀ ਰੇਟ ਕੋਲ ਅਤੇ ਜਾਂ ਪੇਮੇਂਟ ਪਿੱਛੇ ਕਿਸੇ ਨਾਲ ਰੌਲਾ ਹੋਵੇਗਾ ਤੋਂ ਸਿਰਫ਼ ਐਸ ਡੀ ਐਮ ਤੱਕ ਪਹੁੰਚ ਕਰ ਸਕਦਾ ਹੈ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀ ਵਿੱਚ ਫ਼ਸਲ ਲੈ ਕੇ ਜਾਣ ਤੇ ਅੱਠ ਪਰਸੈਂਟ ਟੈਕਸ ਲੱਗੇਗਾ ।ਉਨ੍ਹਾਂ ਕਿਹਾ ਕਿ ਸਰਕਾਰੀ ਮੰਡੀਆਂ ਖ਼ਤਮ ਹੋ ਜਾਣਗੀਆਂ ਫਿਰ ਕਿਸਾਨਾਂ ਦੀ ਪ੍ਰਾਈਵੇਟ ਕੰਪਨੀਆਂ ਹੱਥੋਂ ਲੁੱਟ ਸ਼ੁਰੂ ਹੋਵੇਗੀ ।ਕਿਸਾਨ ਸਰਤਾਜ ਸਿੰਘ ਗਾਲਿਬ ਨੇ ਕਿਹਾ ਹੈ ਕਿ ਕਿਸਾਨ ਮਜ਼ਦੂਰਾਂ ਅਤੇ ਕਿਰਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਹੁਣ ਘਰਾਂ ਵਿੱਚ ਬੈਠ ਕੇ ਸਮਾਂ ਨਹੀਂ ਗੁਆਉਣਾ ਚਾਹੀਦਾ ਸਗੋਂ 24 ਜਨਵਰੀ ਤੋਂ ਪਹਿਲਾਂ ਪਹਿਲਾਂ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਪਹੁੰਚਣਾ ਚਾਹੀਦਾ ਹੈ ਤਾਂ ਕਿ ਆਰ ਐਸ ਐਸ ਮੋਦੀ ਵੱਲੋਂ ਲਾਗੂ ਕੀਤੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਅੰਦੋਲਨ ਵਿਚ ਵੱਡੇ ਪੱਧਰ ਤੇ ਸ਼ਾਮਲ ਹੋ ਕੇ ਰੱਦ ਕਰਵਾਇਆ ਜਾ ਸਕੇ ।