ਹਠੂਰ,21,ਜਨਵਰੀ 2021 -(ਕੌਸ਼ਲ ਮੱਲ੍ਹਾ)-
ਖੇਤੀ ਕਾਨੂੰਨਾ ਦੇ ਵਿਰੋਧ ਵਿਚ ਸੰਘਰਸ ਕਰ ਰਹੀਆ ਕਿਸਾਨ-ਮਜਦੂਰ ਜੱਥੇਬੰਦੀਆਂ ਵੱਲੋ ਕੇਂਦਰ ਸਰਕਾਰ ਖਿਲਾਫ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਰੋਸ ਮਾਰਚ ਕੀਤਾ ਜਾ ਰਿਹਾ ਹੈ।ਇਸ ਰੋਸ ਮਾਰਚ ਨੂੰ ਮੁੱਖ ਰੱਖਦਿਆ ਅੱਜ ਕਿਰਤੀ ਕਿਸਾਨ ਯੂਨੀਅਨ,ਨੌਜਵਾਨ ਭਾਰਤ ਸਭਾ ਅਤੇ ਯੂਥ ਵਿੰਗ ਵੱਲੋ ਪਿੰਡ ਰਸੂਲਪੁਰ,ਡੱਲਾ,ਨਵਾਂ ਡੱਲਾ,ਮੱਲ੍ਹਾ,ਮਾਣੂੰਕੇ,ਦੇਹੜਕਾ,ਕਾਉਕੇ ਖੁਰਦ,ਕਾਉਕੇ ਕਲਾਂ,ਫੇਰੂਰਾਈ,ਅੱਚਰਵਾਲ,ਝੋਰੜਾ,ਡਾਗੀਆ ਆਦਿ ਪਿੰਡਾ ਵਿਚ ਟਰੈਕਟਰ ਮਾਰਚ ਕਰਕੇ ਲੋਕਾ ਨੂੰ ਲਾਮਵੰਦ ਕੀਤਾ ਗਿਆ।ਇਸ ਮੌਕੇ ਟਰੈਕਟਰ ਰੋਸ ਮਾਰਚ ਵਿਚ ਪਹੁੰਚੇ ਕਿਸਾਨਾ ਅਤੇ ਮਜਦੂਰਾ ਨੂੰ ਸੰਬੋਧਨ ਕਰਦਿਆ ਕਾਮਰੇਡ ਸਾਧੂ ਸਿੰਘ ਅੱਚਰਵਾਲ,ਕਾਮਰੇਡ ਗੁਰਚਰਨ ਸਿੰਘ ਰਸੂਲਪੁਰ,ਪੇਡੂ ਮਜਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਅਤੇ ਕਰਮਜੀਤ ਸਿੰਘ ਮਾਣੂੰਕੇ ਨੇ ਕਿਹਾ ਕਿ ਕਿਸਾਨ ਸੰਘਰਸ ਹੁਣ ਲੋਕ ਸੰਘਰਸ ਬਣ ਚੁੱਕਾ ਹੈ ਕਿਉਕਿ ਖੇਤੀ ਹੀ ਸਾਰੇ ਵਰਗਾ ਦਾ ਆਰਥਿਕ ਅਤੇ ਸਮਾਜਿਕ ਅਧਾਰ ਹੈ।ਉਨ੍ਹਾ ਕਿਹਾ ਕਿ ਕੇਂਦਰ ਦੀ ਫਿਰਕੂ ਫਾਸੀ ਮੋਦੀ ਹਕੂਮਤ ਇਸ ਕਿਸਾਨੀ ਸੰਘਰਸ ਤੋ ਨੈਤਿਕ ਤੌਰ ਤੇ ਬੁਰੀ ਤਰ੍ਹਾਂ ਹਾਰ ਚੁੱਕੀ ਹੈ।ਉਨ੍ਹਾ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਵੱਧ ਤੋ ਵੱਧ ਸਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ, ਮਨੋਹਰ ਸਿੰਘ,ਗੁਰਬਿੰਦਰ ਸਰਮਾਂ,ਰਮਨਜੀਤ ਸਿੰਘ,ਮਨਦੀਪ ਸਿੰਘ,ਪ੍ਰਧਾਨ ਗੁਰਜੰਟ ਸਿੰਘ,ਪ੍ਰਧਾਨ ਅਮਰਜੀਤ ਸਿੰਘ,ਨੀਟੂ ਰਸੂਲਪੁਰ,ਸੁਖਦੀਪ ਸਿੰਘ,ਸੁਖਦੇਵ ਸਿੰਘ,ਬੂਟਾ ਸਿੰਘ,ਕੁਲਵੰਤ ਸਿੰਘ,ਕਰਤਾਰ ਸਿੰਘ, ਗੁਰਮੀਤ ਸਿੰਘ ਐਨ ਆਰ ਆਈ, ਗੋਪੀ ਰਸੂਲਪੁਰ,ਇਕਬਾਲ ਸਿੰਘ,ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
(ਫੋਟੋ ਕੈਪਸਨ:-ਪਿੰਡ ਰਸੂਲਪੁਰ ਤੋ ਟਰੈਕਟਰ ਮਾਰਚ ਸੁਰੂ ਕਰਨ ਕਰਨ ਸਮੇਂ ਕਿਸਾਨ ਵੀਰ ਅਤੇ ਨੌਜਵਾਨ)