ਅਜੀਤਵਾਲ , ਜਨਵਰੀ 2021 -(ਬਲਵੀਰ ਸਿੰਘ ਬਾਠ)-
ਖੇਤੀ ਬਿੱਲਾ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਇਨ੍ਹਾਂ ਕਾਲੇ ਬਿਲਾਂ ਦੇ ਵਿਰੁੱਧ ਮਿਤੀ ਛੱਬੀ ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਰੋਸ ਮਾਰਚ ਕੱਢਿਆ ਜਾਵੇਗਾ ਇਹ ਰੋਸ ਮਾਰਚ ਮੋਦੀ ਸਰਕਾਰ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਸਮਾਜ ਸੇਵੀ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਨੇ ਜਨ ਸ਼ਕਤੀ ਨਿਊਜ਼ ਨਾਲ ਕੁਝ ਵਿਚਾਰਾਂ ਸਾਂਝੀਆਂ ਕਰਦੇ ਹੋਏ ਕਿਹਾ ਕੇ ਦਿੱਲੀ ਨੂੰ ਹੋਣ ਵਾਲੀ ਪਰੇਡ ਦੀਆਂ ਸਾਰੀਆਂ ਤਿਆਰੀਆਂ ਕਿਸਾਨਾਂ ਵੱਲੋਂ ਮੁਕੰਮਲ ਹੋ ਚੁੱਕੀਆਂ ਹਨ ਦੇਸ਼ ਦੇ ਕੋਨੇ ਕੋਨੇ ਵਿਚ ਕਿਸਾਨ ਮਜ਼ਦੂਰ ਆਪੋ ਆਪਣੇ ਟਰੈਕਟਰ ਲੈ ਕੇ ਆਪਣਾ ਬਣਦਾ ਯੋਗਦਾਨ ਪਾਉਣ ਜ਼ਰੂਰ ਪਹੁੰਚਣਗੇ ਇਹ ਰੋਸ ਕਰਕੇ ਹੀ ਅਸੀਂ ਸੈਂਟਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਬਿੱਲ ਰੱਦ ਕਰਵਾ ਕੇ ਵਾਪਸ ਘਰਾਂ ਨੂੰ ਪਰਤਾਂਗੇ ਇਹ ਰੋਸ ਮਾਰਚ ਮੋਦੀ ਸਰਕਾਰ ਨੂੰ ਹਲੂਣਾ ਦੇਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਬੈਠਾ ਹੈ ਜਿਸ ਨੂੰ ਕਿਸਾਨ ਮਜ਼ਦੂਰ ਦਿਖਾਈ ਹੀ ਨਹੀਂ ਦਿੰਦੇ ਕਾਰਪੋਰੇਟ ਘਰਾਣਿਆਂ ਦੇ ਫ਼ਾਇਦੇ ਸੋਚਦੇ ਸੋਚਦੇ ਮੋਦੀ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਉਨ੍ਹਾਂ ਖੇਤੀ ਮਾਰੂ ਤਿੰਨ ਆਰਡੀਨੈਂਸ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ ਜਿਸ ਨੂੰ ਮੇਰੇ ਦੇਸ਼ ਦੇ ਕਿਸਾਨ ਮਜ਼ਦੂਰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ ਅਸੀਂ ਇਨ੍ਹਾਂ ਕਾਲੇ ਬਿਲਾਂ ਦਾ ਡਟ ਕੇ ਵਿਰੋਧ ਕਰਦੇ ਰਹਾਂਗੇ