You are here

ਪਿੰਡ ਰਾਮਗੜ੍ਹ ਦਾ ਵਿਕਾਸ ਸ਼ਹਿਰੀ ਤਰਜ਼ ਤੇ ਕਰਵਾ ਕੇ ਨਕਸ਼ਾ ਬਦਲਿਆ ਜਾ ਰਿਹਾ ਹੈ।  

ਭਦੌੜ /ਬਰਨਾਲਾ -ਜਨਵਰੀ  2021   (ਗੁਰਸੇਵਕ ਸਿੰਘ ਸੋਹੀ)-

ਵਿਕਾਸ ਪੁਰਸ਼ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਜ਼ਿਲ੍ਹਾ ਬਰਨਾਲਾ ਦੇ ਪਿੰਡ ਰਾਮਗਡ਼੍ਹ ਵਿਖੇ ਪਿੰਡ ਦੇ ਨਵੇਂ ਬਣਾਏ ਜਾ ਰਹੇ ਪਾਰਕ ਦਾ ਨੀਂਹ ਪੱਥਰ ਸਰਪੰਚ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਵਿੱਚ ਰੱਖਿਆ ਗਿਆ। ਇਸ ਸਮੇਂ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਅਰਦਾਸ ਬੇਨਤੀ ਕਰਕੇ ਇੱਟ ਰੱਖੀ ਗਈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਰ: ਰਾਜਵਿੰਦਰ ਸਿੰਘ ਨੇ ਕਿਹਾ ਕੇ  ਸਰਕਾਰਾਂ ਦੀਆਂ ਗ੍ਰਾਂਟਾਂ ਨਾਲ ਨਾਲ ਪਿੰਡ ਦੇ ਉਪਰਾਲੇ ਨਾਲ ਸ਼ਹਿਰੀ ਤਰਜ ਤੇ ਕਰਵਾਇਆ ਜਾ ਰਿਹਾ ਹੈ।                                                                           ਨਵੇਂ ਪਾਰਕ ਵਿੱਚ ਤਿੰਨ ਪ੍ਕਾਰ ਦੇ  ਸਜਾਵਟੀ ਪੌਦੇ ਲਗਾਏ ਜਾਣਗੇ।ਪਾਰਕ ਦੀ ਚਾਰ ਦੁਆਰੀ ਕਰਵਾਉਣ ਦੇ ਨਾਲ-ਨਾਲ ਪਾਰਕ ਵਿੱਚ ਸਵੇਰ ਦੀ ਸੈਰ ਕਾਰਨ ਅਤੇ ਘੁੰਮਣ ਫਿਰਨ ਲਈ ਸੁੰਦਰਤਾ,ਸਜਾਵਟ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਪੰਜਾਬ ਸਰਕਾਰਾਂ ਦੀਆਂ ਗ੍ਰਾਂਟਾਂ ਅਤੇ ਪਿੰਡ ਦੇ ਉਪਰਾਲੇ ਨਾਲ ਵਿਕਾਸ ਕਰਵਾ ਕੇ ਪਿੰਡ ਦਾ ਨਕਸ਼ਾ ਬਦਲਿਆ ਜਾ ਰਿਹਾ ਹੈ। ਬੜੇ ਚਿਰ ਤੋਂ ਪਿੰਡ ਦੇ ਗੰਦੇ ਨਾਲੇ ਦਾ ਨਿਕਾਸ ਨਾਲ-ਨਾਲ ਕੀਤਾ ਗਿਆ ਤੇ ਪੰਚਾਇਤ ਵੱਲੋਂ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਸਮੂਹ ਪਿੰਡ ਵਾਸੀਆਂ ਤੇ ਪੰਜਾਬ ਸਰਕਾਰ ਦੇ ਨਾਲ-ਨਾਲ ਪਿੰਡ ਦੇ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਪਿੰਡ ਦੇ ਵਿਕਾਸ ਕਾਰਜਾਂ ਲਈ ਕੋਈ ਵੀ ਮਤਾ ਪਾਇਆ ਜਾਂਦਾ ਹੈ ਤਾ ਪਿੰਡ ਵਾਸੀ ਅੱਗੇ ਆ ਕੇ ਪੰਚਾਇਤ ਨਾਲ ਖੜ੍ਹ ਕੇ ਆਪਣੇ ਵੱਡਮੁੱਲਾ ਯੋਗਦਾਨ ਪਾਉਂਦੇ ਆ ਰਹੇ ਹਨ ਇਸ ਮੌਕੇ ਪੰਚ ਸੁਖਜਿੰਦਰ ਸਿੰਘ, ਪੰਚ ਸੁਖਚੈਨ ਸਿੰਘ, ਪੰਚ ਕਰਮਜੀਤ ਸਿੰਘ, ਪੰਚ ਸਤਨਾਮ ਸਿੰਘ, ਰੋਸ਼ਨ ਖਾਂ ਆਦਿ  ਹਾਜ਼ਰ ਸਨ।