ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਕਿਸਾਨਾਂ ਮਜ਼ਦੂਰਾਂ ਵੱਲੋਂ ਦਿੱਲੀ ਦੇ ਚਾਰੇ ਪਾਸਿਆਂ ਤੋਂ ਕੀਤੇ ਘਿਰਾਓ ਤੇ ਦੇਸ਼ ਭਰ ਵਿਚ ਫੈਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਤੇ ਤਿੱਖਾ ਕਰ ਲਈ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਨੂੰ ਕਾਮਯਾਬ ਕਰਨ ਲਈ ਕਿਸਾਨ 26 ਜਨਵਰੀ ਨੂੰ ਕਿਸਾਨ ਜਥੇਬੰਦੀਅਾਂ ਦਿੱਤੇ ਭਰੋਸੇ ਅਨੁਸਾਰ ਸਾਰੇ ਦੇਸ਼ ਵਿੱਚੋਂ ਹਜ਼ਾਰਾਂ ਟਰੈਕਟਰ ਅਤੇ ਲੱਖਾਂ ਕਿਸਾਨ ਮਜ਼ਦੂਰ ਟਰੈਕਟਰਾਂ ਉੱਤੇ ਸਵਾਰ ਹੋ ਕੇ ਸ਼ਾਮਲ ਹੋਣਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਵਿੰਦਰ ਸਿੰਘ ਖੇਲਾ ਨੇ ਅਮਰੀਕਾ ਤੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਆਖਿਆ ਹੈ ਕਿ ਸਰਕਾਰ ਵੱਲੋਂ ਪਾਸ ਕੀਤੇ ਤਿੱਨ ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਵੱਖ ਵੱਖ ਵਾਰਡਾਂ ਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰ ਰਹੇ ਕਿਸਾਨਾਂ ਨੂੰ ਸਰਕਾਰ ਇਨਸਾਫ਼ ਦੇਣ ਦੀ ਬਜਾਏ ਉਲਟਾ ਉਨ੍ਹਾਂ ਦੇ ਅੰਦੋਲਨ ਨੂੰ ਬਿਖੇਰਨ ਵਿੱਚ ਲੱਗੀ ਹੋਈ ਹੈ ਪਰ ਦੇਸ਼ ਦਾ ਅੰਨਦਾਤਾ ਕਿਸਾਨ ਇਨ੍ਹਾਂ ਫਾਸ਼ੀਵਾਦੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੀ ਘਰ ਵਾਪਸੀ ਕਰੇਗਾ ।ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਉਲੀਕਿਆ ਪ੍ਰੋਗਰਾਮ ਦਿੱਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਉਹ ਮੀਟਿੰਗਾਂ ਵਿੱਚ ਆਪਣਾ ਸਮਾਂ ਬਰਬਾਦ ਕਰਨ ਦੀ ਬਜਾਏ ਦੇਸ਼ ਦੇ ਲੋਕਾਂ ਤੇ ਥੋਪੇ ਤਿੰਨ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ।