ਬਰਨਾਲਾ-ਮਹਿਲ ਕਲਾਂ-ਜਨਵਰੀ 2021-(ਗੁਰਸੇਵਕ ਸੋਹੀ)
ਤਿੰਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦੇ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿੱਚ ਜਿਲਾ ਬਰਨਾਲਾ ਦੇ ਪਿੰਡ ਪੱਖੋਕੇ ਦੇ ਗਰੀਬ ਪਰਿਵਾਰ ਨਾਲ ਸਬੰਧਤ ਬਜੁਰਗ ਜਗਸੀਰ ਸਿੰਘ ਸੀਰਾ 52 ਸਾਲ ਪੁੱਤਰ ਪਿ੍ਥੀ ਸਿੰਘ ਦੀ ਟਿਕਰੀ ਬਾਰਡਰ ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਲੰਘੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ । ਮਿ੍ਤਕ ਬਜੁਰਗ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜੱਥੇ ਨਾਲ ਦਿੱਲੀ ਜਦੋਂ ਦਾ ਸੰਘਰਸ਼ ਚੱਲ ਰਿਹਾ ਹੈ ਉਦੋਂ ਦਾ ਦਿੱਲੀ ਸੰਘਰਸ਼ ਵਿਚ ਲੰਗਰ ਵਿਚ ਸੇਵਾ ਕਰ ਰਿਹਾ ਸੀ । ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ 10 ਲੱਖ ਰੁਪਏ ਦਾ ਮੁਆਵਜ਼ਾ ਇਕ ਸਰਕਾਰੀ ਨੌਕਰੀ ਅਤੇ ਸ਼ਹੀਦ ਕਿਸਾਨ ਜਗਸੀਰ ਸਿੰਘ ਦਾ ਕਰਜ਼ਾ ਮੁਆਫੀ ਦੀ ਮੰਗ ਕੀਤੀ ਹੈ। ਅਤੇ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮ੍ਰਿਤਕ ਜਗਸੀਰ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨਾਲ ਹਰ ਦੁੱਖ-ਸੁੱਖ ਵਿਚ ਨਾਲ ਖੜੇਗੀ। ਜਗਸੀਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਪੁੱਤਰ ਛੱਡ ਗਏ ।