ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ
ਫਾਜ਼ਿਲਕਾ,ਫਰਵਰੀ 2021 - (ਗੁਰਦੇਵ ਗਾਲਿਬ/ਮਨਜਿੰਦਰ ਗਿੱਲ)-
ਨਗਰ ਪੰਚਾਇਤ ਚੋਣਾਂ ਲਈ ਜਲਾਲਾਬਾਦ ’ਚ ਨਾਮਜ਼ਦਗੀਆਂ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੁਲਿਸ ਨੇ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਐੱਸਐੱਸਪੀ ਹਰਦੀਪ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ’ਚ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਦੋਂਕਿ ਵਿਧਾਇਕ ਰਮਿੰਦਰ ਆਂਵਲਾ ਤੇ ਉਸ ਦੇ ਲੜਕੇ ਦੇ ਬਿਆਨ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।