You are here

ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ 89 'ਕਮਿਊਨਿਟੀ ਸੈਨੇਟਰੀ ਕੰਪਲੈਕਸ' ਸਥਾਪਤ ਕੀਤੇ ਜਾਣਗੇ

ਹਰ ਕੰਪਲੈਕਸ 'ਚ 4 ਪਖ਼ਾਨੇ ਹੋਣਗੇ, 2 ਮਰਦਾਂ ਲਈ, 1 ਔਰਤਾਂ ਅਤੇ 1 ਦਿਵਿਆਂਗ ਜਨ ਲਈ

ਵਸਨੀਕਾਂ ਵੱਲੋ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਸਨੀਕਾਂ ਨੂੰ ਵਧੀਆ ਸਵੱਛਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਵਿੱਚ 89 ਕਮਿਊਨਿਟੀ ਸੈਂਨੇਟਰੀ ਕੰਪਲੈਕਸਾਂ ਦਾ ਨਿਰਮਾਣ ਕਰ ਰਹੀ ਹੈ। ਇਹ 89 ਕਮਿਊਨਿਟੀ ਸੈਂਨੇਟਰੀ ਕੰਪਲੈਕਸ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਵਿੱਚ 2.67 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ।

ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਕੰਪਲੈਕਸ ਪਿੰਡਾਂ ਵਿੱਚ ਢੁੱਕਵੀਆਂ ਥਾਵਾਂ 'ਤੇ ਬਣਾਏ ਜਾਣਗੇ, ਜਿੱਥੇ ਹਰ ਕੋਈ ਆਸਾਨੀ ਨਾਲ ਇਨ੍ਹਾਂ ਦਾ ਇਸਤੇਮਾਲ ਕਰ ਸਕੇ, ਜਿਸ ਵਿੱਚ ਹੱਥ ਧੋਣ ਦਾ ਪ੍ਰਬੰਧ ਵੀ ਹੋਵੇਗਾ। ਇਸ ਤੋਂ ਇਲਾਵਾ, ਰਾਹਗੀਰਾਂ ਅਤੇ ਜਨਤਕ ਇਕੱਠਾਂ ਵਿਚ ਹਿੱਸਾ ਲੈਣ ਵਾਲੇ ਲੋਕ ਵੀ ਇਸ ਦੀ ਵਰਤੋਂ ਕਰ ਸਕਣਗੇੇ, ਜਿਸ ਨਾਲ ਖੁੱਲੇ ਵਿਚ ਸ਼ੋਚ ਕਰਨ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ.

ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਇਸ ਲਈ ਵੀ ਮਹੱਤਵਪੂਰਣ ਹਨ ਕਿ ਇਸ ਨਾਲ ਸਿਹਤ, ਸਮਾਜਿਕ ਰੁਤਬਾ, ਗੋਪਨੀਯਤਾ ਅਤੇ ਸੁਰੱਖਿਆ ਬਣਾਈ ਰੱਖਣ ਵਿੱਚ ਵੀ ਸਹਿਯੋਗ ਦੇ ਨਾਲ-ਨਾਲ ਸਿਹਤ ਵਿੱਚ ਸੁਧਾਰ ਅਤੇ ਮੌਤ ਦਰ ਵੀ ਘਟਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਖਾਨੇ ਵਰਤਣ ਦੀ ਜ਼ਰੂਰਤ ਪ੍ਰਤੀ ਜਾਗਰੂਕ ਕਰਨ ਅਤੇ ਪਿੰਡ ਵਿਚ ਖੁੱਲੇ ਵਿਚ ਸ਼ੋਚ ਕਰਨ ਤੋਂ ਗੁਰੇਜ਼ ਕਰਨ ਲਈ ਪ੍ਰਭਾਵਸ਼ਾਲੀ ਸੰਕੇਤ ਜਿਵੇਂ ਕੰਧ ਚਿੱਤਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਏਪੁਰ ਰਾਜਪੂਤਾਂ ਵਿਖੇ ਅਜਿਹੇ ਕੰਪਲੈਕਸ ਦਾ ਕੰਮ ਅਗਲੇ ਦਿਨਾਂ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ 100 ਫੀਸਦ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ 'ਹਰ ਘਰ ਪਾਣੀ, ਹਰ ਘਰ ਸਫਾਈ' ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਨਾਲ ਪੰਜਾਬ ਇਹ ਮਾਣ ਹਾਸਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਪਿੰਡ ਘੁਲਾਲ ਦੇ ਵਸਨੀਕ ਗੁਰਦੀਪ ਸਿੰਘ, ਜਿਥੇ ਇਕ ਅਜਿਹਾ ਂਕਮਿਊਨਿਟੀ ਸੈਨੇਟਰੀ ਕੰਪਲੈਕਸ' ਬਣ ਰਿਹਾ ਹੈ, ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਇਸ ਕੰਪਲੈਕਸ ਦੀ ਸਥਾਪਨਾ ਲਈ ਉਨ੍ਹਾਂ ਦੇ ਪਿੰਡ ਦੀ ਚੋਣ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਕਮਿਊਨਿਟੀ ਸੈਨੇਟਰੀ ਕੰਪਲੈਕਸ ਦੀ ਉਸਾਰੀ ਲੋਕਾਂ ਲਈ ਅਤੇ ਖ਼ਾਸਕਰ ਉਨ੍ਹਾਂ ਦੀ ਸਹੂਲਤ ਲਈ ਹੋਵੇਗੀ ਜਿਨ੍ਹਾਂ ਦੇ ਘਰਾਂ ਵਿਚ ਪਖਾਨੇ ਨਹੀਂ ਹਨ।