ਬਰਨਾਲਾ/ਮਹਿਲ ਕਲਾਂ -ਫ਼ਰਵਰੀ 2021- (ਗੁਰਸੇਵਕ ਸਿੰਘ ਸੋਹੀ)-
ਤਿੰਨ ਆਰਡੀਨੈਂਸ ਵਾਪਸ ਕਰਵਾਉਣ ਦੇ ਲਈ ਲਗਾਤਾਰ 4 ਮਹੀਨਿਆਂ ਤੋਂ ਸ਼ੈਟਰ ਸਰਕਾਰ ਦੇ ਵਿਰੁੱਧ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਇਸ ਗੂੰਗੀ ਬੋਲੀ ਸਰਕਾਰ ਨੂੰ ਜਗਾਉਣ ਦੇ ਲਈ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਸੰਬੰਧ ਵਿਚ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ (ਬਰਨਾਲਾ)ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਕਿਹਾ ਕਿ 11ਫਰਵਰੀ ਦਿਨ ਵੀਰਵਾਰ ਨੂੰ ਦਾਣਾ ਮੰਡੀ ਜਗਰਾਉਂ ਵਿਖੇ ਸਵੇਰੇ 10 ਪਹੁੰਚਣ ਦੀ ਅਪੀਲ ਕੀਤੀ ਹੈ ਜਿਸ ਵਿੱਚ ਸਰਦਾਰ ਬਲਬੀਰ ਸਿੰਘ ਰਾਜੇਵਾਲ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਹਿਬਾਨ ਪਹੁੰਚ ਰਹੇ ਹਨ। ਇਸ ਰੈਲੀ ਨੂੰ ਸਫਲ ਬਣਾਓ ਅਤੇ ਕਿਸਾਨ ਆਗੂ ਸਾਹਿਬਾਨਾਂ ਦੇ ਵਿਚਾਰ ਸੁਣੋ ਇਸ ਰੈਲੀ ਨੂੰ ਸਫ਼ਲ ਬਣਾਉਣ ਦੇ ਲਈ ਮਾਵਾਂ ,ਭੈਣਾਂ, ਬਜ਼ੁਰਗ, ਨੌਜਵਾਨਾ ਨੂੰ ਸੰਯੁਕਤ ਮੋਰਚੇ ਦੀ ਅਪੀਲ ਹੈ ਇਸ ਲਈ ਵੱਧ ਤੋਂ ਵੱਧ ਇਸ ਰੈਲੀ ਨੂੰ ਸਫਲ ਬਣਾਉਣ ਲਈ ਆਪ ਸਭ ਦੀ ਹਾਜ਼ਰੀ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਜਾਤ-ਪਾਤ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੋਰ ਭਰਮ ਭੁਲੇਖੇ ਕੱਢ ਕੇ ਇੱਕਜੁਟਤਾ ਦਾ ਸਬੂਤ ਦਿੰਦੇ ਹੋਏ ਪੰਜਾਬ ਅਤੇ ਦੇਸ਼ ਨੂੰ ਬਚਾਉਣ ਲਈ ਇਸ ਰੈਲੀ ਵਿਚ ਜ਼ਰੂਰ ਸ਼ਾਮਲ ਹੋਣਾ ਅਤੇ ਹਾਜ਼ਰੀ ਲਵਾਉਣ ਲਈ ਜ਼ਰੂਰ ਪਹੁੰਚਣਾ ਜੀ ।