ਬਰਨਾਲਾ/ਮਹਿਲਕਲਾਂ-ਫਰਵਰੀ- (ਗੁਰਸੇਵਕ ਸਿੰਘ ਸੋਹੀ)-
ਅੱਜ ਪਿੰਡ ਚੰਨਣਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਕੁਲਵਿੰਦਰ ਸਿੰਘ ਗਹਿਲ ਬਲਾਕ ਪ੍ਰਧਾਨ ਦੀ ਅਗਵਾੲੀ ਵਿਚ ਹੋਈ।ਪਿੰਡ ਇਕਾਈ ਦਾ ਪ੍ਰਧਾਨ ਜਸਮੇਲ ਸਿੰਘ ਚੰਨਣਵਾਲ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋ ਗਿਅਾ ਸੀ। ਉਸ ਦੀ ਸ਼ਹੀਦੀ ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਨਵੇਂ ਇਕਾਈ ਦੀ ਚੋਣ ਕੀਤੀ ਗਈ ਜੋ ਕਿ ਸਾਡੇ ਸਤਿਕਾਰਯੋਗ ਇਕਾਈ ਪ੍ਰਧਾਨ ਸ਼ਹੀਦ ਜਸਮੇਲ ਸਿੰਘ ਉਨ੍ਹਾਂ ਦੀ ਜਗ੍ਹਾ ਤੇ ਜਗਜੀਤ ਸਿੰਘ ਨੂੰ ਇਕਾਈ ਪ੍ਰਧਾਨ ਬੀਕੇਯੂ ਰਾਜੇਵਾਲ ਨਿਯੁਕਤ ਕੀਤਾ ਗਿਆ ਹੈ। ਨਵੀਂ ਚੁਣੀ ਕਮੇਟੀ ਨੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੂੰ ਵਿਸਵਾਸ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਆਪਣਾ ਫ਼ਰਜ਼ ਨਿਭਾਉਣਗੇ ਅਤੇ ਸੈਂਟਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਯੂਨੀਅਨ ਦੇ ਹਰ ਹੁਕਮ ਨੂੰ ਤਨਦੇਹੀ ਅਤੇ ਮਿਹਨਤ ਨਾਲ ਪਹਿਲ ਦੇ ਆਧਾਰ ਤੇ ਸਵੀਕਾਰ ਕਰਨਗੇ। ਇਸ ਸਮੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ, ਖ਼ਜ਼ਾਨਚੀ ਜਸਪਾਲ ਚੀਮਾ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਪ੍ਰੈੱਸ ਸਕੱਤਰ ਮਨਪ੍ਰੀਤ ਸਿੰਘ, ਪ੍ਰਚਾਰਕ ਸਕੱਤਰ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਗੁਰਸੇਵਕ ਸਿੰਘ, ਬਲਾਕ ਮੀਤ ਪ੍ਰਧਾਨ ਰਣਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਵਿੰਦਰ ਸਿੰਘ, ਤੋਤੀ ਰਾਮ ਸਿੰਘ, ਮੇਜਰ ਸਿੰਘ, ਗੁਰਸੇਵਕ ਸਿੰਘ, ਜਤਿੰਦਰਪਾਲ ਸਿੰਘ, ਗੁਰਸੇਵਕ ਸਿੰਘ, ਖੁਸ਼ਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਸੈਫ ਅਲੀ ਖਾਂ, ਜੀਵਨ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।