ਸਿੱਧਵਾਂ ਬੇਟ( ਜਸਮੇਲ ਗ਼ਾਲਿਬ )
ਪੰਜਾਬ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਵੋਟਰਾਂ ਨੇ ਇੱਕ ਤਰਫ਼ਾ ਮੱਤਦਾਨ ਤੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਕਾਂਗਰਸ ਨਾਲ ਹਨ ਤੇ ਉਹ ਇੱਕ ਵਾਰ ਫਿਰ ਕੈਪਟਨ ਦੀ ਸਰਕਾਰੀ ਚਾਹੁੰਦੇ ਹਨ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਦਿਹਾਤੀ ਕਾਂਗਰਸ ਦੇ ਜਨਰਲ ਸੈਕਟਰੀ ਅਤੇ ਪਿੰਡ ਗਾਲਬ ਰਣ ਸਿੰਘ ਦੇ ਸਰਪੰਚ ਜਗਦੀਸ਼ ਚੰਦ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ ।ਉਨ੍ਹਾਂ ਕਿਹਾ ਹੈ ਕਿ ਪਹਿਲਾਂ ਤੋਂ ਹੀ ਸਾਫ਼ ਨਜ਼ਰ ਆ ਰਹੀ ਆਪਣੀ ਹਾਰ ਨੂੰ ਦੇਖਦਿਆਂ ਵਿਰੋਧੀਆਂ ਅਤੇ ਰਾਜਨੀਤੀ ਕਰਦੇ ਹੋਏ ਕਈ ਥਾਈਂ ਧੱਕੇਸ਼ਾਹੀ ਦੇ ਇਲਜ਼ਾਮ ਵੀ ਲਗਾਏ ਗਏ ਪ੍ਰੰਤੂ ਨਤੀਜੇ ਆਉਣ ਤੋਂ ਬਾਅਦ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਵੋਟਰ ਬਹੁਤ ਸਿਆਣਾ ਹੋ ਹੈ ਤੇ ਸਮਝਦਾਰ ਹੋ ਚੁੱਕਾ ਹੈ ਕਿਉਂਕਿ ਸਾਡਾ ਪੰਜਾਬ ਜਾਣਦਾ ਹੈ ਕਿ ਕੈਪਟਨ ਸਾਹਿਬ ਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਜਾਣਦੀ ਹੈ ਤੇ ਪੂਰੇ ਪੰਜਾਬ ਦੇ ਵਿੱਚ ਵਿਕਾਸ ਦੀ ਲਹਿਰ ਵੀ ਜ਼ੋਰ ਫੜ ਚੁੱਕੀ ਹੈ ਜਿਸ ਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਨ ਦੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵੀ ਵੱਡੀ ਲੀਡ ਨਾਲ ਜਿੱਤੇਗੀ ਤੇ ਸੂਬੇ ਚ ਮੁੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ ।