ਸ੍ਰੀ ਗੁਰੂ ਤੇਗ ਬਹਾਦਰ ਜੀ ਦੇ400ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਲੱਖਣ ਡਾਕੂਮੈਂਟਰੀ ਤਿਆਰ ਕਰਨ ਲਈ ਐਡਵੋਕੇਟ ਹਰਪ੍ਰੀਤ ਸੰਧੂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ400ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ'ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ' ਵਿਸ਼ੇ 'ਤੇ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਦੇ ਫੋਟੋਗ੍ਰਾਫਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਗਈ ਡਾਕੂਮੈਂਟਰੀ ਜਾਰੀ ਕੀਤੀ ਗਈ ।
ਸ੍ਰੀ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਕਲੰਡਰ ਅਤੇ ਡਾਕੂਮੈਂਟਰੀ ਵਿੱਚ ਪਵਿੱਤਰ ਗੁਰਦੁਆਰਿਆਾਂ ਦੀਆਂ ਸ਼ਾਨਦਾਰ ਤਸਵੀਰਾਂ ਜਿਵੇਂ ਕਿ ਗੁਰੂ ਕਾ ਮਹਿਲ (ਅੰਮ੍ਰਿਤਸਰ), ਵਿਆਹ ਅਸਥਾਨ (ਕਰਤਾਰਪੁਰ,ਜ਼ਿਲ੍ਹਾ ਜਲੰਧਰ), ਭੋਰਾ ਸਾਹਿਬ (ਬਾਬਾ ਬਕਾਲਾ),ਥੜਾ ਸਾਹਿਬ (ਅੰਮ੍ਰਿਤਸਰ),ਗੁਰੂ ਕੇ ਮਹਿਲ (ਭੋਰਾ ਸਾਹਿਬ,ਸ੍ਰੀ ਆਨੰਦਪੁਰ ਸਾਹਿਬ),ਥੜਾ ਸਾਹਿਬ (ਸ੍ਰੀ ਆਨੰਦਪੁਰ ਸਾਹਿਬ),ਸੀਸ ਗੰਜ ਸਾਹਿਬ (ਚਾਂਦਨੀ ਚੌਕ,ਦਿੱਲੀ),ਗੁਰਦੁਆਰਾ ਰਕਾਬ ਗੰਜ ਸਾਹਿਬ (ਦਿੱਲੀ),ਬੀਬਨਗੜ ਸਾਹਿਬ (ਰੋਪੜ),ਸੀਸ ਗੰਜ ਸਾਹਿਬ (ਸ੍ਰੀ ਆਨੰਦਪੁਰ ਸਾਹਿਬ),ਗੁਰਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਅਤੇ ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੀਆਂ ਰੰਗਦਾਰ ਤਸਵੀਰਾਂ ਦਾ ਸੁਮੇਲ ਹੈ।
ਡਾਕੂਮੈਂਟਰੀ ਜਾਰੀ ਕਰਨ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਐਡਵੋਕੇਟ ਹਰਪ੍ਰੀਤ ਸੰਧੂ ਦੀ ਇਸ ਪਵਿੱਤਰ ਕਾਰਜ ਸਬੰਧੀ ਅੱਗੇ ਆਉਣ ਲਈ ਵਿਲੱਖਣ ਸੋਚ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਹ ਪਹਿਲ ਨਿਸ਼ਚਿਤ ਤੌਰ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਸੁਨੇਹੇ ਦਾ ਪ੍ਰਚਾਰ ਕਰਨ ਵਿੱਚ ਮੱਦਦਗਾਰ ਸਾਬਿਤ ਹੋਵੇਗੀ।
ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਵਲੋਂ12ਜਨਵਰੀ, 2021, ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਵਲੋਂ19ਜਨਵਰੀ2021ਨੂੰ ਅਤੇ ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ 28 ਜਨਵਰੀ, 2021 ਨੂੰ ਆਨਲਾਈਨ ਜ਼ਰੀਏ ਇਸ ਡਾਕੂਮੈਂਟਰੀ ਨੂੰ ਜਾਰੀ ਕਰਕੇ ਕੀਤੇ ਗਏ ਇਨਾਂ ਪਵਿੱਤਰ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਹੈ।