You are here

ਸਿੱਖ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨਾਲ ਵੱਡਾ ਵਿਤਕਰਾ ਪ੍ਰਧਾਨ ਮੋਹਣੀ

ਅਜੀਤਵਾਲ, ਫ਼ਰਵਰੀ  2021 ( ਬਲਵੀਰ ਸਿੰਘ ਬਾਠ) ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨਾਲ ਵੱਡਾ ਵਿਤਕਰਾ ਕੀਤਾ ਜਾ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਨੌਜਵਾਨ ਸਿੱਖ ਪ੍ਰਧਾਨ ਮਨਜੀਤ ਸਿੰਘ ਮੋਹਣੀ ਨੇ ਜਨਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕੁਝ ਵਿਚਾਰਾਂ ਸਾਂਝੀਆਂ ਕੀਤੀਆਂ  ਪ੍ਰਧਾਨ ਮੋਹੀ ਨੇ ਕਿਹਾ ਕਿ ਸੈਂਟਰ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ  ਪਰ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੀ ਸਿੱਖ ਸੰਗਤ ਨੂੰ ਰੋਕਣਾ ਬਹੁਤ ਮੰਦਭਾਗੀ ਘਟਨਾ ਹੈ  ਇਸ ਘਟਨਾ ਨਾਲ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਨਾਲ ਹਿਰਦੇ ਵਲੂੰਧਰੇ ਗਏ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਸਿੱਖ ਸੰਗਤਾਂ ਨੂੰ ਰੋਕਣਾ ਬਹੁਤ ਮਾੜੀ ਗੱਲ ਹੈ  ਇਸ ਨੂੰ ਸਿੱਖ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ  ਉਨ੍ਹਾਂ ਸੈਂਟਰ ਸਰਕਾਰ ਨੂੰ ਅਪੀਲ ਕੀਤੀ ਕਿ ਗੁਰੂ ਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਆਗਿਆ ਦੇ ਦੇਣੀ ਚਾਹੀਦੀ ਹੈ  ਤਾਂ ਜੋ ਸਿੱਖ ਸੰਗਤਾਂ ਆਪਣੇ ਗੁਰੂਆਂ ਦੇ ਸ਼ਹੀਦੀ ਗੁਰਪੁਰਬ ਆਗਮਨ ਪੁਰਬ ਸ਼ਰਧਾਪੂਰਵਕ ਮਨਾ ਸਕਣ