You are here

ਕਾਲੇ ਕਾਨੂੰਨ ਕਿਸਾਨੀ ਲਈ ਮੌਤ ਦੇ ਵਾਰੰਟ ਸਰਪੰਚ ਜਸਬੀਰ ਸਿੰਘ ਢਿੱਲੋਂ

 ਅਜੀਤਵਾਲ ,ਬਲਵੀਰ ਸਿੰਘ ਬਾਠ   ਇਤਿਹਾਸਕ ਪਿੰਡ ਢੁੱਡੀਕੇ ਵਿਖੇ ਇਕ ਨੌਜਵਾਨ ਕਿਸਾਨ ਬਿਨਾਂ ਦੀ ਮੀਟਿੰਗ ਕੀਤੀ ਗਈ  ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ ਸਰਪੰਚ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨ ਕਿਸਾਨੀ ਲਈ ਮੌਤ ਦੇ ਵਾਰੰਟ ਹਨ  ਜੋ ਕਿ ਖੇਤੀ ਨੂੰ ਤਬਾਹ ਕਰਕੇ ਰੱਖ ਦੇਣਗੇ ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸ਼ਾਂਤਮਈ ਕਿਸਾਨੀ ਸੰਘਰਸ਼ ਵਿਚ ਸਭ ਨੂੰ ਆਪਣਾ ਯੋਗਦਾਨ  ਪਾਉਣ ਦੀ ਲੋੜ ਹੈ  ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਜਾਣ ਲਈ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਗਿਣਤੀ ਚ ਦਿੱਲੀ ਜਾਣਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ਅਤੇ ਇਨ੍ਹਾਂ ਕਾਰਕੁਨਾਂ ਨੂੰ ਰੱਦ ਕਰਵਾਇਆ ਜਾ ਸਕੇ  ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਫਾਸਲਾ ਕਾਰਪੋਰੇਟਾਂ ਦੇ ਗੁਦਾਮਾਂ ਚ ਕੈਦ ਹੋ ਜਾਣਗੀਆਂ ਅਤੇ ਉਹ ਮਨਮਰਜ਼ੀ ਦੇ ਭਾਅ ਤੇ ਭੇਜਣਗੇ ਜਿਸ ਦਾ ਹਰ ਵਰਗ ਤੇ ਮਾਰੂ ਅਸਰ ਪਵੇਗਾ ਇਸ ਲਈ ਸਾਰੇ ਵਰਗਾਂ ਨੂੰ ਇਨ੍ਹਾਂ ਕਾਨੂੰਨਾਂ ਵਿਰੁੱਧ ਡਟ ਜਾਣਾ ਚਾਹੀਦਾ ਹੈ